ਸੱਜਣ ਕੁਮਾਰ ਨੂੰ ਕਥਿਤ ਤੌਰ ’ਤੇ ‘ਰੋਲ ਮਾਡਲ’ ਕਹਿਣ ਵਾਲੇ ਕਾਂਗਰਸੀ ਸਿਆਸਤਦਾਨ ਨੇ ਬੇਸ਼ਕ ਹੁਣ ਅਜਿਹੇ ਕਿਸੇ ਬਿਆਨ ਤੋਂ ਇਨਕਾਰ ਕਰ ਦਿੱਤਾ ਹੈ, ਪਰ ਇਸ ਮੁੱਦੇ ’ਤੇ ਕਾਂਗਰਸ ਵਿਰੁੱਧ ਲੋਕਾਂ ਦਾ ਗੁੱਸਾ ਜਾਰੀ ਹੈ ਅਤੇ ਵਿਰੋਧ ਪ੍ਰਦਰਸ਼ਨ ਵੀ ਹੋਏ ਹਨ। ਜ਼ਿਕਰਯੋਗ ਹੈ ਕਿ 1984 ਵਿੱਚ ਸਿੱਖ ਕਤਲੇਆਮ ਵਿੱਚ ਉਮਰ ਕੈਦ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਸੱਜਣ ਕੁਮਾਰ ਦੀ ਬੀਤੇ ਦਿਨੀ ਮੌਤ ਹੋ ਗਈ ਹੈ। ਉਧਰ, ਪੰਜਾਬ ਸਰਕਾਰ ਦੇ ਮੁਲਾਜ਼ਮ ਲੇਟ ਹੋ ਚੁੱਕੇ ਡੀਏ, ਤਨਖਾਹ ਦੇ ਬਕਾਏ, ਪੈਨਸ਼ਨ ਅਤੇ ਹੋਰ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ‘ਮਹਾਂ ਬੰਦ’ ਦੀ ਤਿਆਰੀ ਕਰ ਰਹੇ ਹਨ। ਸੁਣੋ ਇਸ ਪੌਡਕਾਸਟ ਵਿੱਚ ਪੰਜਾਬ ਨਾਲ ਜੁੜੀਆਂ ਇਹ ਅਤੇ ਹੋਰ ਮੁੱਖ ਖ਼ਬਰਾਂ।
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ
Share




