ਸਮਾਰੋਹ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੱਕਾਰੀ ਪੁਰਸਕਾਰ ਨੂੰ ਜਿੱਤਣ ਨਾਲ ਪੰਜਾਬ ਊਰਜਾ ਸਮਰੱਥਾ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਦੇਸ਼ ਦੇ ਸਿਖ਼ਰਲੇ ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ। ਮੰਤਰੀ ਨੇ ਕਿਹਾ ਕਿ ਉਦਯੋਗਿਕ ਵਿਸਥਾਰ ਅਤੇ ਬੁਨਿਆਦੀ ਢਾਂਚੇ ਦੀਆਂ ਜ਼ਰੂਰਤਾਂ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵੱਧ ਰਹੀ ਹੈ ਅਤੇ ਰਵਾਇਤੀ ਬਿਜਲੀ ਉਤਪਾਦਨ ਦੀ ਥਾਂ ’ਤੇ ਸੂਰਜੀ ਊਰਜਾ, ਪਣ ਬਿਜਲੀ ਉਤਪਾਦਨ ਅਤੇ ਬਾਇਓਮਾਸ ਬਿਜਲੀ ਉਤਪਾਦਨ ਦੀਆਂ ਵਿਧੀਆਂ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ । ਇਹ ਅਤੇ ਹੋਰ ਖ਼ਬਰਾਂ ਲਈ ਸੁਣੋ ਇਹ ਆਡੀਓ ਰਿਪੋਰਟ
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।







