SKIP TO MAIN CONTENT

ਪੰਜਾਬੀ ਡਾਇਰੀ: ਮੰਤਰੀ ਮੰਡਲ 'ਚ ਫੇਰਬਦਲ, ਬਲਬੀਰ ਸਿੰਘ ਬਣੇ ਨਵੇਂ ਸਿਹਤ ਮੰਤਰੀ

Aam Aadmi Party
Dr. Balbir Singh taking oath as Punjab Health Minister Credit: Twitter

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਮੰਤਰੀ ਮੰਡਲ 'ਚ ਫੇਰਬਦਲ ਕੀਤਾ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਨੂੰ ਹੁਣ ਕੈਬਨਿਟ ਮੰਤਰੀਆਂ ਦੀ ਸੂਚੀ ਵਿੱਚ ਸ਼ਾਮਿਲ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੇ ਸੂਬੇ ਦੇ ਸਿਹਤ ਮੰਤਰੀ ਵਜੋਂ ਸਹੁੰ ਚੁੱਕੀ ਹੈ। ਹੋਰ ਜਾਣਕਾਰੀ ਲਈ ਇਹ ਆਡੀਓ ਰਿਪੋਰਟ ਸੁਣੋ...


Published

By Paras Nagpal

Presented by Paramjit Singh Sona

Source: SBS


Skip to podcast episode content

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਮੰਤਰੀ ਮੰਡਲ 'ਚ ਫੇਰਬਦਲ ਕੀਤਾ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਨੂੰ ਹੁਣ ਕੈਬਨਿਟ ਮੰਤਰੀਆਂ ਦੀ ਸੂਚੀ ਵਿੱਚ ਸ਼ਾਮਿਲ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੇ ਸੂਬੇ ਦੇ ਸਿਹਤ ਮੰਤਰੀ ਵਜੋਂ ਸਹੁੰ ਚੁੱਕੀ ਹੈ। ਹੋਰ ਜਾਣਕਾਰੀ ਲਈ ਇਹ ਆਡੀਓ ਰਿਪੋਰਟ ਸੁਣੋ...


ਇੱਕ "ਆਡੀਓ ਕਲਿੱਪ" ਵਿਵਾਦ ਨੂੰ ਲੈਕੇ ਇੱਕ ਲੰਬੇ ਸਮੇਂ ਤੋਂ ਵਿਰੋਧੀਆਂ ਦੇ ਨਿਸ਼ਾਨੇ ਵਿੱਚ ਘਿਰੇ ਫੌਜਾ ਸਿੰਘ ਸਰਾਰੀ ਨੇ 7 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਕਾਰਨ ਨਿੱਜੀ ਦੱਸਿਆ ਸੀ।

ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਆਪਣੇ ਮੰਤਰੀ ਮੰਡਲ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਰਿਪੋਰਟਾਂ ਮੁਤਾਬਕ ਕੁਝ ਮੰਤਰੀਆਂ ਦੇ ਵਿਭਾਗ ਬਦਲੇ ਗਏ ਹਨ ਅਤੇ ਮੰਤਰੀ ਮੰਡਲ ਵਿੱਚ ਨਵੇਂ ਚਿਹਰਿਆਂ ਦਾ ਵੀ ਸਵਾਗਤ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੂੰ ਹੁਣ ਕੈਬਨਿਟ ਮੰਤਰੀਆਂ ਦੀ ਸੂਚੀ ਵਿੱਚ ਸ਼ਾਮਿਲ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੇ ਸੂਬੇ ਦੇ ਸਿਹਤ ਮੰਤਰੀ ਵਜੋਂ ਸਹੁੰ ਚੁੱਕੀ ਹੈ।

ਚੇਤਨ ਸਿੰਘ ਜੌੜਾਮਾਜਰਾ ਕੋਲ ਹੁਣ ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ, ਬਾਗਬਾਨੀ ਅਤੇ ਸੁਤੰਤਰਤਾ ਸੈਨਾਨੀ ਮੰਤਰਾਲਾ ਹੈ। ਗੁਰਮੀਤ ਸਿੱਘ ਹੇਅਰ ਹੁਣ ਖੇਡਾਂ ਅਤੇ ਯੁਵਕ ਸੇਵਾਵਾਂ ਦੇ ਨਾਲ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਮੰਤਰਾਲੇ ਦੇ ਮੁਖੀ ਹੋਣਗੇ। ਹਰਜੋਤ ਸਿੰਘ ਬੈਨ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ ਅਤੇ ਉੱਚ ਸਿੱਖਿਆ ਮੰਤਰਾਲਾ ਦਿੱਤਾ ਗਿਆ ਹੈ। ਅਨਮੋਲ ਗਗਨ ਮਾਨ ਕੋਲ ਹੁਣ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲਿਆਂ, ਨਿਵੇਸ਼ ਪ੍ਰੋਤਸਾਹਨ, ਲੇਬਰ, ਸ਼ਿਕਾਇਤਾਂ ਹਟਾਉਣ ਅਤੇ ਪਰਾਹੁਣਚਾਰੀ ਦਾ ਮੰਤਰਾਲਾ ਹੈ।


Latest podcast episodes

Follow SBS Punjabi

Download our apps

Watch on SBS

Punjabi News

Stream now