ਦੇਸ਼ ਦੀ 18ਵੀਂ ਲੋਕ ਸਭਾ ਦੀ ਚੋਣ ਲਈ ਵੋਟਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਈਵੀਐਮ ਮਸ਼ੀਨਾਂ ਵਿੱਚ ਕੈਦ ਨਤੀਜਿਆਂ ਦੇ ਸਾਹਮਣੇ ਆਉਣ ਤੋਂ ਪਹਿਲਾਂ ਐਨਡੀਏ ਅਤੇ ਇੰਡੀਆ ਗਠਜੋੜ ਦੋਵਾਂ ਧਿਰਾਂ ਵਲੋਂ ਸਰਕਾਰ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਜਦੋਂ ਐਨਡੀਏ ਵਲੋਂ ਨਰੇਂਦਰ ਮੋਦੀ ਦੀ ਅਗਵਾਈ ਹੇਠ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਉਣ ਦੀ ਗੱਲ ਆਖੀ ਜਾ ਰਹੀ ਹੈ, ਤਾਂ ਦੂਜੇ ਪਾਸੇ ਰਾਹੁਲ ਗਾਂਧੀ ਦਾ ਕਹਿਣਾ ਹੈ ਉਨ੍ਹਾਂ ਦਾ ਗਠਜੋੜ 295 ਸੀਟਾਂ ਜਿੱਤ ਰਿਹਾ ਹੈ। ਹਾਲਾਂਕਿ ਸਾਰੀ ਤਸਵੀਰ 4 ਜੂਨ ਬਾਅਦ ਦੁਪਹਿਰ ਤੋਂ ਸਪੱਸ਼ਟ ਹੋਣੀ ਸ਼ੁਰੂ ਹੋਵੇਗੀ। ਕਾਬਲੇਗੌਰ ਹੈ ਕਿ 4 ਜੂਨ ਨੂੰ ਭਾਰਤੀ ਸਮੇਂ ਮੁਤਾਬਿਕ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਜਾਵੇਗਾ ਅਤੇ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਨੂੰ 272 ਸੀਟਾਂ ਤੇ ਜਿੱਤ ਹਾਸਲ ਕਰਨੀ ਹੋਵੇਗੀ।
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ।





