ਬੀਤੇ ਐਤਵਾਰ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਐਲ ਕੇ ਯਾਦਵ ਨੇ ਕਿਹਾ ਕਿ ਜੇਕਰ ਕਿਸੇ ਕੋਲ ਕੋਈ 2015 ਵਿੱਚ ਵਾਪਰੇ ਕੋਟਕਪੂਰਾ ਪੁਲਿਸ ਗੋਲੀਕਾਂਡ ਬਾਰੇ ਸਬੰਧਤ ਜਾਣਕਾਰੀ ਹੈ ਤਾਂ ਉਹ 16, 23 ਅਤੇ 30 ਮਾਰਚ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕਰਕੇ ਸਾਂਝੀ ਕਰ ਸਕਦਾ ਹੈ।
ਸ੍ਰੀ ਯਾਦਵ ਨੇ ਇੱਕ ਬਿਆਨ ਵਿੱਚ ਕਿਹਾ ਕਿ ਲੋਕ ਵਟਸਐਪ ਨੰਬਰ 9875983237 'ਤੇ ਸੰਦੇਸ਼ ਭੇਜ ਕੇ ਜਾਂ newsit2021kotkapuracase@gmail.com 'ਤੇ ਈਮੇਲ ਕਰਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ, ਐਸਆਈਟੀ ਨੇ ਫਰੀਦਕੋਟ ਦੀ ਇੱਕ ਅਦਾਲਤ ਵਿੱਚ ਆਪਣੀ ਪਹਿਲੀ ਚਾਰਜਸ਼ੀਟ ਦਾਇਰ ਕੀਤੀ ਸੀ ਜਿਸ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਹੋਰਨਾਂ ਨੂੰ ਨਾਮਜ਼ਦ ਕੀਤਾ ਗਿਆ ਸੀ।




