ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਵਿਖੇ ਪਹਿਲੀ ਸਰਕਾਰ-ਕਿਸਾਨ ਮਿਲਨੀ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ 31 ਮਾਰਚ ਤੱਕ ਨਵੀਂ ਖੇਤੀ ਨੀਤੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਫੀਡਬੈਕ ਲੈਣ ਬਾਰੇ ਨਹੀਂ ਸੋਚਿਆ ਅਤੇ ਇੱਥੋਂ ਤੱਕ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਵੀ ਕਿਸਾਨਾਂ ਤੱਕ ਪਹੁੰਚ ਕਰਨ ਨੂੰ ਕਦੇ ਗੰਭੀਰਤਾ ਨਾਲ ਨਹੀਂ ਲਿਆ।
"ਹੁਣ ਤੁਹਾਡੇ ਸਾਰੇ ਲਿਖਤੀ ਫੀਡਬੈਕ ਅਪਲੋਡ ਕੀਤੇ ਜਾਣਗੇ ਅਤੇ ਮੈਂ ਉਹਨਾਂ ਤੱਕ ਸਿੱਧੇ ਪਹੁੰਚ ਕਰ ਸਕਾਂਗਾ।
"ਸੁਝਾਅ ਪੱਤਰਾਂ ਵਿੱਚ ਆਪਣੇ ਫ਼ੋਨ ਨੰਬਰ ਦਿਓ ਅਤੇ ਮੈਂ ਤੇ ਸਾਡੇ ਅਧਿਕਾਰੀ ਤੁਹਾਡੇ ਨਾਲ ਸੰਪਰਕ ਕਰਾਂਗੇ। ਹੁਣ ਤੁਹਾਡੇ ਅਤੇ ਸਰਕਾਰ ਵਿਚਕਾਰ ਕੋਈ ਫਰਕ ਨਹੀਂ ਹੈ ਅਤੇ ਅਸੀਂ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਸੁਣਾਂਗੇ," ਉਨ੍ਹਾਂ ਕਿਹਾ।
ਹੋਰ ਵੇਰਵੇ ਲਈ ਸੁਣੋ ਆਡੀਓ ਰਿਪੋਰਟ....



