ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸ ਬੀ ਐਸ ਸਾਊਥ ਏਸ਼ੀਅਨ 'ਤੇ ਸੁਣੋ।
ਪੰਜਾਬੀ ਡਾਇਰੀ : ਕਿਸਾਨਾਂ ਨੂੰ ਫਸਲੀ ਚੱਕਰ ਚੋਂ ਕੱਢਣ ਲਈ ਪੰਜਾਬ ਸਰਕਾਰ ਦੇਵੇਗੀ ਪ੍ਰੋਤਸਾਹਨ ਰਾਸ਼ੀ

An Indian farmer holds his wheat crop at the start of the wheat harvest season on the eve of Visakhi festival, at a farm at Verka village, some 15 km from Amritsar, India, 12 April 2017. Visakhi is the festival of the first harvest of the year right after the winter season. It is widely celebrated as traditional harvest festival in many northern states of India such as Haryana, Himachal, Pradesh and Uttaranchal. EPA/RAMINDER PAL SINGH Credit: RAMINDER PAL SINGH/EPA
ਪੰਜਾਬ ਸਰਕਾਰ ਨੇ ਧਰਤੀ ਹੇਠਲਾ ਪਾਣੀ ਨੂੰ ਬਚਾਉਣ, ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਤੋਂ ਮੋੜਨ ਅਤੇ ਉਨ੍ਹਾਂ ਨੂੰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਕੀਤਾ ਹੈ। ਸੂਬਾ ਸਰਕਾਰ ਨੇ ਇਸ ਮੰਤਵ ਲਈ ਵਿੱਤੀ ਵਰ੍ਹੇ 2024-25 ਵਾਸਤੇ 289.87 ਕਰੋੜ ਰੁਪਏ ਰੱਖੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀ ਵਿਭਿੰਨਤਾ ਲਈ ਖੇਤੀ ਮਹਿਕਮੇ ਨਾਲ ਵਿਚਾਰ-ਚਰਚਾ ਕਰਨ ਮਗਰੋਂ ਇਸ ਬਾਰੇ ਨਿਰਦੇਸ਼ ਦਿੱਤੇ ਹਨ। ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਤੋਂ ਮੋੜਾ ਦੇਣ ਲਈ ਅਤੇ ਹੋਰਨਾਂ ਫ਼ਸਲਾਂ ਹੇਠ ਰਕਬਾ ਵਧਾਉਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਦੂਜੇ ਪਾਸੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬਾ ਸਰਕਾਰ ਵੱਲੋਂ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਦਿੱਤੀ ਜਾਣ ਵਾਲੀ ਇਸ ਰਾਸ਼ੀ ਨੂੰ ਨਿਗੂਣਾ ਕਰਾਰ ਦਿੱਤਾ ਹੈ।
Share