SKIP TO MAIN CONTENT

ਪੰਜਾਬੀ ਡਾਇਰੀ: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਪੁੱਛਗਿੱਛ

Channi.png
Charanjit Singh Channi said that the Aam Aadmi Party could not tolerate a “poor man’s son” becoming a chief minister. Credit: supplied

ਬੀਤੇ ਸ਼ੁੱਕਰਵਾਰ ਵਿਜੀਲੈਂਸ ਬਿਊਰੋ ਵਲੋਂ ਕਾਂਗਰਸ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਸੰਬੰਧੀ ਕਰੀਬ ਸੱਤ ਘੰਟੇ ਪੁੱਛਗਿੱਛ ਕੀਤੀ ਗਈ। ਇਸ ਬਾਰੇ ਹੋਰ ਵੇਰਵੇ ਅਤੇ ਖ਼ਬਰਾਂ ਲਈ ਸੁਣੋ ਇਹ ਆਡੀਓ ਰਿਪੋਰਟ...


Published

By Paras Nagpal

Presented by Paramjit Singh Sona

Source: SBS


Skip to podcast episode content

ਬੀਤੇ ਸ਼ੁੱਕਰਵਾਰ ਵਿਜੀਲੈਂਸ ਬਿਊਰੋ ਵਲੋਂ ਕਾਂਗਰਸ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਸੰਬੰਧੀ ਕਰੀਬ ਸੱਤ ਘੰਟੇ ਪੁੱਛਗਿੱਛ ਕੀਤੀ ਗਈ। ਇਸ ਬਾਰੇ ਹੋਰ ਵੇਰਵੇ ਅਤੇ ਖ਼ਬਰਾਂ ਲਈ ਸੁਣੋ ਇਹ ਆਡੀਓ ਰਿਪੋਰਟ...


ਵਿਜੀਲੈਂਸ ਬਿਊਰੋ ਦੀ ਕਾਰਵਾਈ ਤੋਂ ਬਾਅਦ ਸ੍ਰੀ ਚੰਨੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਇੱਕ “ਗਰੀਬ ਆਦਮੀ ਦੇ ਪੁੱਤਰ” ਦਾ ਮੁੱਖ ਮੰਤਰੀ ਬਣਨਾ ਬਰਦਾਸ਼ਤ ਨਹੀਂ ਕਰ ਸਕੀ।

ਇਸਦੇ ਜਵਾਬ ਵਿੱਚ ਸੱਤਾਧਾਰੀ ਪਾਰਟੀ ਨੇ ਸ਼ਨੀਵਾਰ ਨੂੰ ਕਿਹਾ ਕਿ ਕਾਂਗਰਸ ਨੇਤਾ ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 10 ਕਰੋੜ ਰੁਪਏ ਦੀ ਜਾਇਦਾਦ ਦਾ ਐਲਾਨ ਕੀਤਾ ਸੀ, ਪਰ ਹੁਣ ਉਹ ਇੱਕ "ਗਰੀਬ ਵਿਅਕਤੀ" ਹੋਣ ਦਾ ਦਾਅਵਾ ਕਰ ਰਹੇ ਹਨ।

ਆਪ ਆਗੂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸ੍ਰੀ ਚੰਨੀ ਇਸ ਤੋਂ ਪਹਿਲਾਂ ਮੁੱਖ ਮੰਤਰੀ ਹੀ ਨਹੀਂ ਸਗੋਂ ਵਿਰੋਧੀ ਧਿਰ ਦੇ ਨੇਤਾ, ਕੈਬਨਿਟ ਮੰਤਰੀ ਅਤੇ ਖਰੜ ਨਗਰ ਨਿਗਮ ਦੇ ਪ੍ਰਧਾਨ ਰਹਿ ਚੁੱਕੇ ਹਨ। ਪਰ, ਹੁਣ ਜਦੋਂ ਵਿਜੀਲੈਂਸ ਬਿਊਰੋ ਉਨ੍ਹਾਂ ਦੇ ਭ੍ਰਿਸ਼ਟਾਚਾਰ ਬਾਰੇ ਪੁੱਛਗਿੱਛ ਕਰਨ ਜਾ ਰਿਹਾ ਹੈ, ਤਾਂ ਉਹ ਇੱਕ ਗਰੀਬ ਵਿਅਕਤੀ ਦਾ ਪੱਤਾ ਖੇਡ ਰਹੇ ਹਨ।


Latest podcast episodes

Follow SBS Punjabi

Download our apps

Watch on SBS

Punjabi News

Stream now