ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ।
ਪੰਜਾਬੀ ਡਾਇਰੀ : 1 ਜੂਨ ਨੂੰ ਵੋਟਾਂ, ਸਿਆਸੀ ਪਾਰਟੀਆਂ ਦੇ ਵੱਡੇ ਆਗੂ ਕਰ ਰਹੇ ਨੇ ਚੋਣ ਪ੍ਰਚਾਰ

AMRITSAR, INDIA - MAY 25: Congress leader Rahul Gandhi with party candidate Gurjeet Singh Aujla during a rally ahead of the Lok Sabha elections, on May 25, 2024 in Amritsar, India. (Photo by Sameer Sehgal/Hindustan Times/Sipa USA ) Source: SIPA USA / Hindustan Times/Hindustan Times/Sipa USA
ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਵੋਟਾਂ ਪੈਣ ਦਾ ਦਿਨ ਨੇੜੇ ਆਉਂਦਿਆਂ ਦੇਖ ਸਾਰੀਆਂ ਸਿਆਸੀ ਧਿਰਾਂ ਦੇ ਆਗੂਆਂ ਵਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀਆਂ ਤੇ ਰੋਡ ਸ਼ੋਅ ਕੀਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਪਟਿਆਲਾ, ਜਲੰਧਰ ਅਤੇ ਗੁਰਦਾਸਪੁਰ ਵਿੱਚ ਕੀਤੀਆਂ ਰੈਲੀਆਂ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ, ਆਮ ਆਦਮੀ ਪਾਰਟੀ ਤੋਂ ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਸਮੇਤ ਹੋਰ ਵੱਡੇ ਚਿਹਰੇ ਪੰਜਾਬ ਦੇ ਵੋਟਰਾਂ ਨੂੰ ਆਪਣੇ ਉਮੀਦਵਾਰਾਂ ਲਈ ਅਪੀਲਾਂ ਕਰ ਰਹੇ ਹਨ। ਯਾਦ ਰਹੇ ਕਿ ਲੋਕ ਸਭਾ ਚੋਣਾਂ ਦੇ ਆਖਰੀ ਅਤੇ ਸੱਤਵੇਂ ਗੇੜ ਤਹਿਤ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੇ ਨਤੀਜੇ ਆਉਣਗੇ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...
Share






