SKIP TO MAIN CONTENT

ਪੰਜਾਬੀ ਡਾਇਰੀ: ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਭਾਜਪਾ ਕੌਮੀ ਕਾਰਜਕਰਨੀ ਵਿੱਚ ਸ਼ਾਮਲ

317616586_684361589728382_7794841645928391606_n.jpg
Credit: Supplied

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਪਾਰਟੀ ਦੀ ਪੰਜਾਬ ਇਕਾਈ ਦੀ ਨਵੀਂ ਟੀਮ ਦਾ ਐਲਾਨ ਕੀਤਾ ਹੈ। ਇਸ ਵਿੱਚ ਮੌਜੂਦਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਮੁੜ ਤੋਂ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਾਲ ਹੀ ਵਿੱਚ ਕਾਂਗਰਸ ਤੋਂ ਭਾਜਪਾ ਵਿੱਚ ਗਏ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸਾਬਕਾ ਕਾਂਗਰਸੀ ਆਗੂ ਸੁਨੀਲ ਜਾਖੜ ਨੂੰ ਵੀ ਭਾਜਪਾ ਦੀ ਕੌਮੀ ਕਾਰਜਕਰਨੀ ਵਿੱਚ ਸ਼ਾਮਲ ਕੀਤਾ ਗਿਆ ਹੈ।

Published

Presented by Paramjit Singh Sona

Source: SBS

Skip to podcast episode content

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਪਾਰਟੀ ਦੀ ਪੰਜਾਬ ਇਕਾਈ ਦੀ ਨਵੀਂ ਟੀਮ ਦਾ ਐਲਾਨ ਕੀਤਾ ਹੈ। ਇਸ ਵਿੱਚ ਮੌਜੂਦਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਮੁੜ ਤੋਂ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਾਲ ਹੀ ਵਿੱਚ ਕਾਂਗਰਸ ਤੋਂ ਭਾਜਪਾ ਵਿੱਚ ਗਏ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸਾਬਕਾ ਕਾਂਗਰਸੀ ਆਗੂ ਸੁਨੀਲ ਜਾਖੜ ਨੂੰ ਵੀ ਭਾਜਪਾ ਦੀ ਕੌਮੀ ਕਾਰਜਕਰਨੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਭਾਜਪਾ ਵੱਲੋਂ ਪੰਜਾਬ ਇਕਾਈ ਦੀ ਨਵੀਂ ਟੀਮ ਦੀ ਚੌਣ ਦੌਰਾਨ ਇਸ ਵਾਰ ਪੰਜਾਬ ਦੇ ਆਗੂਆਂ ਵੱਲ ਖ਼ਾਸ ਧਿਆਨ ਦਿੱਤਾ ਗਿਆ ਹੈ।

ਆਪ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਗ ਕੰਗ ਦਾ ਕਹਿਣਾ ਹੈ ਕਿ ਭਾਜਪਾ ਵੱਲੋਂ ਤਿਆਰ ਕੀਤੇ ਗਏ ਪਾਰਟੀ ਦੇ ਨਵੇਂ ਢਾਂਚੇ ਤੋਂ ਸਪੱਸ਼ਟ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਤੋਂ ਹੀ ਭਾਜਪਾ ਨਾਲ ਰਲੇ ਹੋਏ ਸਨ।

ਕੰਗ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਨਿਯੁਕਤੀ ਉਹਨਾਂ ਵੱਲੋਂ ਕਿਸਾਨ ਅੰਦੋਲਨ ਦੌਰਾਨ ਧਾਰੀ ਚੁੱਪੀ ਦੇ ਤੋਹਫੇ ਵਜੋਂ ਦਿੱਤੀ ਗਈ ਹੈ।

Latest podcast episodes

Follow SBS Punjabi

Download our apps

Watch on SBS

Punjabi News

Stream now