ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ ਫੋਰਸ (RAF) ਲੜਾਕੂ ਪਾਇਲਟ ਵਜੋਂ ਯੋਗਤਾ ਹਾਸਲ ਕਰ ਕੇ ਪਹਿਲੇ ਸਿੱਖ ਅਧਿਕਾਰੀ ਬਣਨ ਦਾ ਮਾਣ ਹਾਸਿਲ ਕੀਤਾ ਹੈ। RAF ਦੇ ਮੁਤਾਬਕ, ਦੂਜੀ ਵਿਸ਼ਵ ਜੰਗ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਕਿਸੇ ਸਿੱਖ ਅਧਿਕਾਰੀ ਨੇ ਲੜਾਕੂ ਸਕੁਐਡਰਨ ਤੋਂ ਫਾਸਟ ਜੈੱਟ ਪਾਇਲਟ ਵਿੰਗਜ਼ ਲਈ ਯੋਗਤਾ ਹਾਸਲ ਕੀਤੀ ਹੈ। ਅਰਸ਼ਦੀਪ ਸਿੰਘ 1998 ਵਿੱਚ ਸਿਰਫ਼ ਛੇ ਸਾਲ ਦੀ ਉਮਰ ਵਿੱਚ ਆਪਣੇ ਪਰਿਵਾਰ ਨਾਲ ਚੰਡੀਗੜ੍ਹ ਤੋਂ ਯੂਕੇ ਚਲੇ ਗਏ ਸਨ। ਉਨ੍ਹਾਂ ਨੇ ਬ੍ਰਿਸਟਲ ਯੂਨੀਵਰਸਿਟੀ ਤੋਂ Mathematics and Philosophy ਵਿੱਚ ਡਿਗਰੀ ਪੂਰੀ ਕੀਤੀ। ਇਸ ਤੋਂ ਬਾਅਦ ਫਰਵਰੀ 2022 ਵਿੱਚ ਅਫਸਰ ਸਿਖਲਾਈ ਅਤੇ 2023 ਵਿੱਚ ਸ਼ੁਰੂਆਤੀ ਉਡਾਣ ਸਿਖਲਾਈ ਮੁਕੰਮਲ ਕੀਤੀ। ਇਹ ਅਤੇ ਦੁਨੀਆਂ ਦੇ ਹੋਰਨਾਂ ਮੁਲਕਾਂ ਵਿੱਚ ਵਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਰਿਪੋਰਟ...
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share




