Watch FIFA World Cup 2026™

LIVE, FREE and EXCLUSIVE

ਨਿਊਕਾਸਲ ਸੜਕ ਹਾਦਸੇ ਵਿੱਚ ਮੌਤ ਦਾ ਸ਼ਿਕਾਰ ਹੋਏ ਪੰਜਾਬੀ ਟਰੱਕ ਡਰਾਇਵਰ ਦੇ ਪਰਿਵਾਰ ਲਈ ਭਾਈਚਾਰੇ ਨੇ ਵਧਾਏ ਮਦਦ ਦੇ ਹੱਥ

Newcastle Truck Driver Raghbir Singh.png

ਟਰੱਕ ਹਾਦਸੇ ਦੀ ਤਸਵੀਰ ਅਤੇ (ਇਨਸੈਟ) ਰਘਬੀਰ ਸਿੰਘ ਦੀ ਫਾਈਲ ਫੋਟੋ।

ਲੰਘੀ 27 ਫਰਵਰੀ ਦੀ ਸਵੇਰ ਨੂੰ ਨਿਊਕਾਸਲ (NSW) ਦੇ ਐਮ1 ਪੈਸੀਫਿਕ ਮੋਟਰਵੇਅ ਉੱਤੇ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੇ ਟਰੱਕ ਡਰਾਇਵਰ ਰਘਬੀਰ ਸਿੰਘ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੇ ਕਰੀਬੀ ਦੋਸਤ ਗੁਰਵਰਿੰਦਰ ਸਿੰਘ ਨੇ ਦੱਸਿਆ ਕਿ ਰਘਬੀਰ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਭੇਜਣ ਦੇ ਲਈ ਭਾਈਚਾਰੇ ਵਲੋਂ ਮਦਦ ਦੇ ਹੱਥ ਵਧਾਏ ਜਾ ਰਹੇ ਹਨ।

Published

By Patras Masih

Presented by Patras Masih

Source: SBS

Share this with family and friends

ਲੰਘੀ 27 ਫਰਵਰੀ ਦੀ ਸਵੇਰ ਨੂੰ ਨਿਊਕਾਸਲ (NSW) ਦੇ ਐਮ1 ਪੈਸੀਫਿਕ ਮੋਟਰਵੇਅ ਉੱਤੇ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੇ ਟਰੱਕ ਡਰਾਇਵਰ ਰਘਬੀਰ ਸਿੰਘ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੇ ਕਰੀਬੀ ਦੋਸਤ ਗੁਰਵਰਿੰਦਰ ਸਿੰਘ ਨੇ ਦੱਸਿਆ ਕਿ ਰਘਬੀਰ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਭੇਜਣ ਦੇ ਲਈ ਭਾਈਚਾਰੇ ਵਲੋਂ ਮਦਦ ਦੇ ਹੱਥ ਵਧਾਏ ਜਾ ਰਹੇ ਹਨ।

ਰਘਬੀਰ ਸਿੰਘ ਪੰਜਾਬ ਤੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਨਵਾਂ ਕਿਲਾ ਦਾ ਵਸਨੀਕ ਸੀ ਅਤੇ ਉਹ ਪਤਨੀ ਅਤੇ 2 ਛੋਟੇ ਬੱਚਿਆਂ ਸਮੇਤ ਪਿਛਲੇ ਕਈ ਸਾਲਾਂ ਤੋਂ ਸਿਡਨੀ ਵਿਖੇ ਰਹਿ ਰਿਹਾ ਸੀ।

ਲੰਮੇ ਸਮੇਂ ਤੋਂ ਟਰੱਕ ਡਰਾਇਵਿੰਗ ਦੇ ਕਿੱਤੇ ਨਾਲ ਜੁੜਿਆ ਹੋਇਆ ਰਘਬੀਰ ਸਿੰਘ ਹਾਦਸੇ ਵਾਲੇ ਦਿਨ ਨਿਊਕਾਸਲ ਤੋਂ ਸਿਡਨੀ ਵੱਲ ਨੂੰ ਵਾਪਿਸ ਆ ਰਿਹਾ ਸੀ।

ਓਧਰ ਨਿਊ ਸਾਊਥਵੇਲਜ਼ ਪੁਲਿਸ ਦਾ ਕਹਿਣਾ ਹੈ ਕਿ ਇਸ ਹਾਦਸੇ ਬਾਰੇ ਕੋਰੋਨਰ ਰਿਪੋਰਟ ਤਿਆਰ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਪੁਲਿਸ ਨੇ ਆਮ ਲੋਕਾਂ ਦੀ ਸਹਿਯੋਗ ਦੀ ਮੰਗ ਕਰਦੇ ਹੋਏ ਹਾਦਸੇ ਦੀ ਜਾਣਕਾਰੀ ਜਾਂ ਡੈਸ਼ਕੈਮ ਫੁਟੇਜ ਦੇਣ ਲਈ 1800 333 000 'ਤੇ ਪੁਲਿਸ ਜਾਂ ਕ੍ਰਾਈਮ ਸਟੌਪਰਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।

Content Warning: This episode contains material that may be distressing to some listeners.

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now