ਮੈਲਬਰਨ ਦੇ ਕਲਾਈਡ ਨੌਰਥ ਇਲਾਕੇ ਵਿੱਚ 42 ਸਾਲਾਂ ਟਰੱਕ ਡਰਾਇਵਰ ਸੁਪਿੰਦਰ ਪਾਲ ਸਿੰਘ ’ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ 15 ਜਨਵਰੀ ਨੂੰ ਸਵੇਰੇ ਕਰੀਬ 5 ਵਜੇ ਉਸ ਸਮੇਂ ਵਾਪਰੀ, ਜਦੋਂ ਉਹ ਆਪਣੇ ਘਰ ਦੇ ਬਾਹਰ ਖੜ੍ਹੇ ਟਰੱਕ ਵੱਲ ਜਾ ਰਿਹਾ ਸੀ ਅਤੇ ਉਸ ਦਾ ਪਰਿਵਾਰ ਘਰ ਅੰਦਰ ਸੁੱਤਾ ਹੋਇਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਭਾਈਚਾਰੇ ਤੋਂ ਸਹਿਯੋਗ ਦੀ ਅਪੀਲ ਕੀਤੀ ਗਈ ਹੈ। ਹੋਰ ਵੇਰਵਿਆਂ ਲਈ ਸੁਣੋ ਇਹ ਆਡੀਓ ਰਿਪੋਰਟ।
ਐਸਬੀਐਸ ਪੰਜਾਬੀ ਵੱਲੋਂ ਵਿਕਟੋਰੀਆ ਪੁਲਿਸ ਨਾਲ ਸੰਪਰਕ ਕਰਨ 'ਤੇ ਉਹਨਾਂ ਨੇ ਭਾਈਚਾਰੇ ਨੂੰ ਇਸ ਮਾਮਲੇ ਵਿੱਚ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਕਰਾਈਮ ਸਟੋਪਰ ਦੇ ਨੰਬਰ 131 444 'ਤੇ ਸੰਪਰਕ ਕਰਨ ਦੀ ਅਪੀਲ ਕੀਤੀ ਹੈ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





