Watch FIFA World Cup 2026™

LIVE, FREE and EXCLUSIVE

'ਆਸਟ੍ਰੇਲੀਆ ਦੀ ਧਰਤੀ ਨੇ ਮੋਹਿਆ ਦਿਲ, ਪੰਜਾਬੀ ਭਾਈਚਾਰੇ ਦੀ ਸਾਹਿਤਕ ਸਮਝ ਨੇ ਕੀਤਾ ਪ੍ਰਭਾਵਿਤ': ਡਾ.ਸਤਿੰਦਰ ਸਰਤਾਜ

Satinder Sartaj on SBS Punjabi.png

ਆਪਣੇ ਮੈਲਬਰਨ ਸ਼ੋਅ ਤੋਂ ਪਹਿਲਾਂ ਸਤਿੰਦਰ ਸਰਤਾਜ ਨੇ ਮੈਲਬਰਨ ਕ੍ਰਿਕਟ ਗਰਾਊਂਡ ਦਾ ਦੌਰਾ ਕੀਤਾ। Credit: SBSPUNJABI/PuneetDhingra

ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਆਪਣੇ ਸ਼ਾਨਦਾਰ ਸ਼ੋਅਜ਼ ਰਾਹੀਂ ਦਰਸ਼ਕਾਂ ਦਾ ਦਿਲ ਜਿੱਤ ਰਹੇ ਪ੍ਰਸਿੱਧ ਪੰਜਾਬੀ ਸ਼ਾਇਰ, ਗਾਇਕ ਅਤੇ ਅਦਾਕਾਰ ਡਾ.ਸਤਿੰਦਰ ਸਰਤਾਜ ਨੇ ਮੈਲਬਰਨ ਸ਼ੋਅ ਤੋਂ ਪਹਿਲਾਂ ਇੱਥੇ ਮੈਲਬਰਨ ਕ੍ਰਿਕਟ ਗਰਾਊਂਡ ਦਾ ਦੌਰਾ ਕੀਤਾ। ਇਸ ਮੌਕੇ ਐਸ ਬੀ ਐਸ ਪੰਜਾਬੀ ਨਾਲ ਖਾਸ ਗੱਲਬਾਤ ਦੌਰਾਨ ਸਤਿੰਦਰ ਸਰਤਾਜ ਨੇ ਆਸਟ੍ਰੇਲੀਆ ਦੀ ਕੁਦਰਤੀ ਸੁੰਦਰਤਾ ਅਤੇ ਮਨਮੋਹਕ ਨਜ਼ਾਰਿਆਂ ਦੀ ਖੁੱਲ੍ਹ ਕੇ ਤਾਰੀਫ਼ ਕੀਤੀ। ਡਾ. ਸਰਤਾਜ ਨੇ ਆਸਟ੍ਰੇਲੀਆ ਵੱਸਦੇ ਪੰਜਾਬੀ ਭਾਈਚਾਰੇ ਦੀ ਵੀ ਖੂਬ ਸਰਾਹਨਾ ਕਰਦਿਆਂ ਕਿਹਾ ਕਿ ਇੱਥੋਂ ਦੇ ਪੰਜਾਬੀ ਸਾਹਿਤ ਅਤੇ ਸੰਗੀਤ ਦੀ ਡੂੰਘੀ ਸਮਝ ਰੱਖਦੇ ਹਨ ਅਤੇ ਕਲਾ ਪ੍ਰਤੀ ਉਨ੍ਹਾਂ ਦਾ ਪਿਆਰ ਕਾਬਿਲ-ਏ-ਤਾਰੀਫ ਹੈ।

Published

By Patras Masih, Puneet Dhingra

Presented by Patras Masih

Source: SBS

Share this with family and friends

ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਆਪਣੇ ਸ਼ਾਨਦਾਰ ਸ਼ੋਅਜ਼ ਰਾਹੀਂ ਦਰਸ਼ਕਾਂ ਦਾ ਦਿਲ ਜਿੱਤ ਰਹੇ ਪ੍ਰਸਿੱਧ ਪੰਜਾਬੀ ਸ਼ਾਇਰ, ਗਾਇਕ ਅਤੇ ਅਦਾਕਾਰ ਡਾ.ਸਤਿੰਦਰ ਸਰਤਾਜ ਨੇ ਮੈਲਬਰਨ ਸ਼ੋਅ ਤੋਂ ਪਹਿਲਾਂ ਇੱਥੇ ਮੈਲਬਰਨ ਕ੍ਰਿਕਟ ਗਰਾਊਂਡ ਦਾ ਦੌਰਾ ਕੀਤਾ। ਇਸ ਮੌਕੇ ਐਸ ਬੀ ਐਸ ਪੰਜਾਬੀ ਨਾਲ ਖਾਸ ਗੱਲਬਾਤ ਦੌਰਾਨ ਸਤਿੰਦਰ ਸਰਤਾਜ ਨੇ ਆਸਟ੍ਰੇਲੀਆ ਦੀ ਕੁਦਰਤੀ ਸੁੰਦਰਤਾ ਅਤੇ ਮਨਮੋਹਕ ਨਜ਼ਾਰਿਆਂ ਦੀ ਖੁੱਲ੍ਹ ਕੇ ਤਾਰੀਫ਼ ਕੀਤੀ। ਡਾ. ਸਰਤਾਜ ਨੇ ਆਸਟ੍ਰੇਲੀਆ ਵੱਸਦੇ ਪੰਜਾਬੀ ਭਾਈਚਾਰੇ ਦੀ ਵੀ ਖੂਬ ਸਰਾਹਨਾ ਕਰਦਿਆਂ ਕਿਹਾ ਕਿ ਇੱਥੋਂ ਦੇ ਪੰਜਾਬੀ ਸਾਹਿਤ ਅਤੇ ਸੰਗੀਤ ਦੀ ਡੂੰਘੀ ਸਮਝ ਰੱਖਦੇ ਹਨ ਅਤੇ ਕਲਾ ਪ੍ਰਤੀ ਉਨ੍ਹਾਂ ਦਾ ਪਿਆਰ ਕਾਬਿਲ-ਏ-ਤਾਰੀਫ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਉਹ ਦੁਨੀਆ ਦੇ ਅਨੇਕਾਂ ਦੇਸ਼ਾਂ ਦਾ ਦੌਰਾ ਕਰਦੇ ਰਹਿੰਦੇ ਹਨ, ਪਰ ਆਸਟ੍ਰੇਲੀਆ ਦੀ ਧਰਤੀ ਉੱਤੇ ਜੋ ਅਨੋਖਾ ਠਹਿਰਾਅ, ਸਕੂਨ ਅਤੇ ਰੂਹਾਨੀ ਸੰਤੁਸ਼ਟੀ ਮਹਿਸੂਸ ਹੁੰਦੀ ਹੈ, ਉਹ ਬੇਮਿਸਾਲ ਹੈ।

ਇਸ ਮੌਕੇ ਸਰਤਾਜ ਵਲੋਂ ਕ੍ਰਿਕਟ ਖੇਡ ਪ੍ਰਤੀ ਆਪਣੇ ਲਗਾਅ ਬਾਰੇ ਵੀ ਗੱਲਾਂ ਸਾਂਝੀਆਂ ਕੀਤੀਆਂ ਗਈਆਂ।

ਪੂਰੀ ਗੱਲਬਾਤ ਸੁਣਨ ਲਈ ਆਡੀਓ ਬਟਨ ਉੱਤੇ ਕਲਿੱਕ ਕਰੋ

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now