SKIP TO MAIN CONTENT

ਪੰਜਾਬੀ ਡਾਇਰੀ: ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਅਤੇ ਰੇਤ ਮਾਫੀਆ ਖਿਲਾਫ ਸਖਤ ਕਾਰਵਾਈ ਦਾ ਦਾਅਵਾ

anti gangster force
Representative image. Source: EPA

ਪੰਜਾਬ ਦੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ 'ਆਪ' ਸਰਕਾਰ ਸੂਬੇ ਵਿੱਚ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਰੇਤ ਮਾਫੀਆ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਅਪਰਾਧ ਨੂੰ ਠੱਲ ਪਾਉਣ ਲਈ ਬਣਾਈ ਗਈ ਪੰਜਾਬ ਪੁਲਿਸ ਦੀ ਐਂਟੀ ਟਾਸਕ ਫੋਰਸ ਵਲੋਂ ਪਿਛਲੇ ਇੱਕ ਮਹੀਨੇ ਦੌਰਾਨ 90 ਤੋਂ ਵੱਧ ਗੈਂਗਸਟਰਾਂ ਨੂੰ ਕਾਬੂ ਜਾਂ ਖਤਮ ਕੀਤਾ ਜਾ ਚੁੱਕਾ ਹੈ। ਇਹ ਤੇ ਹਫਤੇ ਦੀਆਂ ਹੋਰ ਖਬਰਾਂ ਲਈ ਸੁਣੋ ਇਹ ਖਾਸ ਰਿਪੋਰਟ।

Published

By Sumeet Kaur

Presented by Masood Malhi

Source: SBS

Skip to podcast episode content

ਪੰਜਾਬ ਦੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ 'ਆਪ' ਸਰਕਾਰ ਸੂਬੇ ਵਿੱਚ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਰੇਤ ਮਾਫੀਆ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਅਪਰਾਧ ਨੂੰ ਠੱਲ ਪਾਉਣ ਲਈ ਬਣਾਈ ਗਈ ਪੰਜਾਬ ਪੁਲਿਸ ਦੀ ਐਂਟੀ ਟਾਸਕ ਫੋਰਸ ਵਲੋਂ ਪਿਛਲੇ ਇੱਕ ਮਹੀਨੇ ਦੌਰਾਨ 90 ਤੋਂ ਵੱਧ ਗੈਂਗਸਟਰਾਂ ਨੂੰ ਕਾਬੂ ਜਾਂ ਖਤਮ ਕੀਤਾ ਜਾ ਚੁੱਕਾ ਹੈ। ਇਹ ਤੇ ਹਫਤੇ ਦੀਆਂ ਹੋਰ ਖਬਰਾਂ ਲਈ ਸੁਣੋ ਇਹ ਖਾਸ ਰਿਪੋਰਟ।

ਚੰਡੀਗੜ੍ਹ ਦੇ ਪੰਜਾਬ ਭਵਨ 'ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਅਮਨ ਅਰੋੜਾ ਨੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਗੈਂਗਸਟਰ ਜਲਦ ਤੋਂ ਜਲਦ ਅਪਰਾਧ ਦਾ ਰਾਹ ਛੱਡ ਦੇਣ, ਨਹੀਂ ਤਾਂ ਸਰਕਾਰ ਵੱਲੋਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ਼੍ਰੀ ਅਰੋੜਾ ਨੇ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਗੈਂਗਸਟਰਾਂ ਅਤੇ ਡਰੱਗ ਮਾਫੀਆ ਨੂੰ ਸ਼ਹਿ ਦਿੰਦੀਆਂ ਆਈਆਂ ਹਨ।

"ਜੇ ਇਹ ਲੋਗ ਆਤਮ-ਸਮਰਪਣ ਕਰਕੇ ਮੁੱਖ ਧਾਰਾ 'ਚ ਪਰਤਣ ਲਈ ਤਿਆਰ ਹੋਣ ਤਾਂ ‘ਆਪ’ ਸਰਕਾਰ ਵੱਲੋਂ ਨਰਮ ਰਵੱਈਆ ਅਪਣਾਇਆ ਜਾਵੇਗਾ," ਉਨ੍ਹਾਂ ਕਿਹਾ।

  • ਬਹਿਬਲ ਕਲਾਂ ਇਨਸਾਫ਼ ਮੋਰਚੇ ਵਿੱਚ ਪੀੜਤਾਂ ਦਾ ਗੁੱਸਾ ਠੰਢਾ ਨਾ ਕਰ ਸਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ
  • 'ਜ਼ੀਰੋ ਬਿੱਲ': ਬਿਜਲੀ ਦੇ 300 ਯੂਨਿਟ ਪ੍ਰਤੀ ਮਹੀਨਾ ਮੁਆਫੀ ਬਾਰੇ ਪੰਜਾਬ ਸਰਕਾਰ ਵੱਲੋਂ ਖਦਸ਼ੇ ਦੂਰ ਕਰਨ ਲਈ ਬਿਆਨਬਾਜ਼ੀ
  • ਪੰਜਾਬ ਦੇ ਮੁੱਖ ਮੰਤਰੀ ਵਲੋਂ ਕੇਂਦਰ ਨੂੰ ਪੱਤਰ ਲਿੱਖ ਕੇ ਐਮ ਐਸ ਪੀ ਦੀ ਕਮੇਟੀ 'ਚ ਢੁੱਕਵੀਂ ਨੁਮਾਇੰਦਗੀ ਦੀ ਮੰਗ

ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now