- ਇੱਕ ਸਾਬਕਾ ਰੌਇਲ ਕਮਿਸ਼ਨਰ ਨੇ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਵੱਲੋਂ ਬੱਚਿਆਂ ਨਾਲ ਕੰਮ ਕਰਨ ਦੀ ਜਾਂਚ' ਲਈ ਬਣੀ ਰਾਸ਼ਟਰੀ ਪੱਧਰੀ ਪ੍ਰਣਾਲੀ 'ਤੇ ਜਲਦੀ ਕਾਰਵਾਈ ਨਹੀਂ ਕੀਤੀ ਗਈ।
- ਸੰਘੀ ਸਰਕਾਰ ਨੇ ਕਿਹਾ ਹੈ ਕਿ ਜੇ ਚਾਈਲਡਕੇਅਰ 'ਸੁਰੱਖਿਆ ਮਾਪਦੰਡਾਂ' ਨੂੰ ਪੂਰਾ ਨਹੀਂ ਕਰਦੇ ਤਾਂ ਸੈਂਟਰਾਂ ਦੀ ਫੰਡਿੰਗ ਰੱਦ ਕਰਨ ਲਈ ਨਵੀਆਂ ਨੀਤੀਆਂ ਬਣਾਈਆਂ ਜਾਣਗੀਆਂ।
- ਆਸਟ੍ਰੇਲੀਆ ਦੇ ਪੂਰਬੀ ਤੱਟ 'ਤੇ ਹਜ਼ਾਰਾਂ ਲੋਕ ਤੁਫ਼ਾਨੀ ਮੌਸਮ ਕਾਰਨ ਬਿਜਲੀ ਤੋਂ ਵਾਂਝੇ ਹਨ, ਇਸ ਤੁਫਾਨ ਕਾਰਨ ਕਈ ਦਰਖਤ ਉਖੜ ਗਏ ਅਤੇ ਸਮੁੰਦਰੀ ਕੰਢਿਆਂ ਨੂੰ ਵੀ ਨੁਕਸਾਨ ਪਹੁੰਚਿਆ ਹੈ।
- ਗਾਜ਼ਾ ਦੇ ਸਿਹਤ ਮੰਤਰੀ ਮੰਡਲ ਦਾ ਕਹਿਣਾ ਹੈ ਕਿ ਇਜ਼ਰਾਈਲੀ ਹਵਾਈ ਹਮਲਿਆਂ ਅਤੇ ਗੋਲੀਬਾਰੀ ਨਾਲ ਗਾਜ਼ਾ ਵਿੱਚ ਇੱਕ ਹੀ ਰਾਤ ਵਿੱਚ 94 ਫਲਸਤੀਨੀਆਂ ਮਾਰੇ ਗਏ ਹਨ।
- ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਨਵੇਂ ਮੰਤਰੀ ਵਜੋਂ ਸ਼ਾਮਿਲ ਕੀਤਾ ਗਿਆ ਹੈ ਜਦੋਂ ਕਿ ਕੁਲਦੀਪ ਸਿੰਘ ਧਾਲੀਵਾਲ ਦੀ ਪੰਜਾਬ ਕੈਬਨਿਟ ’ਚੋਂ ਛੁੱਟੀ ਕਰ ਦਿੱਤੀ ਗਈ ਹੈ।
ਇਹਨਾਂ ਸਾਰੀਆਂ ਖਬਰਾਂ ਬਾਰੇ ਵਿਸਥਾਰ ਨਾਲ ਜਾਣੋ ਇਸ ਪੌਡਕਾਸਟ ਵਿੱਚ...
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।