- ਰਿਜ਼ਰਵ ਬੈਂਕ ਵੱਲੋਂ ਨਕਦੀ ਦਰ ਨੂੰ 25 ਬੇਸਿਸ ਪੁਆਇੰਟ ਘਟਾਉਣ ਤੋਂ ਬਾਅਦ ਆਸਟ੍ਰੇਲੀਆਈ ਮੌਰਗੇਜ ਰਿਣਦਾਤਾਵਾਂ ਨੇ ਵਿਆਜ ਦਰਾਂ ਵਿੱਚ ਕਟੌਤੀ ਨੂੰ ਗਾਹਕਾਂ ਤੱਕ ਵਧਾ ਦਿੱਤਾ ਹੈ ।
- ਗ੍ਰੀਨਜ਼ ਸੈਨੇਟਰ ਡੇਵਿਡ ਸ਼ੂਬ੍ਰਿਜ ਦਾ ਕਹਿਣਾ ਹੈ ਕਿ ਬ੍ਰਿਜਿੰਗ ਵੀਜ਼ਾ 'ਤੇ ਰਹਿ ਰਹੇ 7,000 ਸ਼ਰਣ ਮੰਗਣ ਵਾਲਿਆਂ ਦੀ ਰਿਹਾਇਸ਼ੀ ਸਥਿਤੀ ਨੂੰ ਹੱਲ ਕਰਨ ਲਈ ਸੰਘੀ ਸਰਕਾਰ ਨੂੰ ਲਗਭਗ ਇੱਕ ਸਦੀ ਲੱਗ ਜਾਵੇਗੀ ।
- ਆਉਣ ਵਾਲੇ ਦਹਾਕਿਆਂ ਵਿੱਚ ਆਸਟ੍ਰੇਲੀਆ ਭਰ ਦੇ ਸ਼ਹਿਰਾਂ ਲਈ ਤਾਪਮਾਨ ਹੋਰ ਜ਼ਿਆਦਾ ਵੱਧ ਸਕਦਾ ਹੈ।
- ਆਸਟ੍ਰੇਲੀਆ ਨੇ ਰੂਸ ਵਿਰੁੱਧ ਨਵੀਆਂ ਪਾਬੰਧੀਆਂ ਦਾ ਐਲਾਨ ਕਰ ਦਿੱਤਾ ਹੈ।
- ਮਹਾਕੁੰਭ ਮੇਲਾ, ਜੋ ਕਿ 13 ਜਨਵਰੀ ਨੂੰ ਪ੍ਰਯਾਗਰਾਜ ਵਿੱਚ ਸ਼ੁਰੂ ਹੋਇਆ ਸੀ, ਮਹਾ ਸ਼ਿਵਰਾਤਰੀ ਦੇ ਸ਼ੁਭ ਜਸ਼ਨ ਦੇ ਨਾਲ, ਬੁੱਧਵਾਰ ਨੂੰ ਅਧਿਕਾਰਤ ਤੌਰ 'ਤੇ ਸੰਪੰਨ ਹੋ ਗਿਆ।
ਵਧੇਰੇ ਜਾਣਕਾਰੀ ਲਈ ਸੁਣੋ ਇਹ ਖਬਰਨਾਮਾ..