ਆਸਟ੍ਰੇਲੀਆ ਵਿੱਚ ਇਸ ਵੇਲੇ ਫ਼ੈਡਰਲ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਭੱਖਿਆ ਹੋਇਆ ਹੈ।ਆਸਟ੍ਰੇਲੀਅਨ ਚੋਣ ਕਮਿਸ਼ਨ ਵਲੋਂ ਐਲਾਨੇ ਪ੍ਰੋਗਰਾਮ ਤਹਿਤ 22 ਅਪ੍ਰੈਲ ਤੋਂ ਪ੍ਰੀ-ਵੋਟਿੰਗ ਸ਼ੁਰੂ ਹੋ ਚੁੱਕੀ ਹੈ ਅਤੇ 3 ਮਈ ਨੂੰ ਵੋਟਾਂ ਪਾਉਣ ਦਾ ਆਖਰੀ ਦਿਨ ਹੈ।ਆਮ ਵੋਟਰ ਇਨ੍ਹਾਂ ਚੋਣਾਂ ਬਾਰੇ ਕਿੰਨਾ ਕੁ ਸੁਚੇਤ ਹਨ ਤੇ ਇਸ ਵਾਰ ਉਹ ਕਿਹੜੇ ਮਸਲਿਆਂ ਨੂੰ ਧਿਆਨ ਵਿੱਚ ਰੱਖ ਕੇ ਘਰਾਂ ਤੋਂ ਵੋਟ ਪਾਉਣ ਲਈ ਨਿੱਕਲਣਗੇ ਅਤੇ ਚੋਣ ਮੈਦਾਨ ਵਿੱਚ ਉਤਰੇ ਉਮੀਦਵਾਰ ਕਿਹੜੇ ਮੁੱਦੇ ਉਛਾਲ ਰਹੇ ਹਨ ਇਹ ਸਭ ਜਾਨਣ ਦੇ ਲਈ ਐਸ ਬੀ ਐਸ ਵਲੋਂ ਇੱਕ ਖਾਸ ਉਪਰਾਲਾ ਕੀਤਾ ਗਿਆ।‘ਇਲੈਕਸ਼ਨ ਐਕਸਚੇਂਜ’ ਦੇ ਸਿਰਲੇਖ ਵਾਲੇ ਇਸ ਵਿਸ਼ੇਸ਼ ਪ੍ਰੋਗਰਾਮ ਤਹਿਤ ਐਸ ਬੀ ਐਸ ਪੰਜਾਬੀ ਦੀ ਟੀਮ ਕੌਲਵੈੱਲ ਚੋਣ ਹਲਕੇ ਵਿਚ ਪੈਂਦੇ 'ਬਰੌਡਮੀਡੋਅ ਸੈਂਟਰਲ' ਵਿਖੇ ਪੁੱਜੀ ਅਤੇ ਇੱਥੇ ਲੋਕਾਂ ਦੇ ਵਿਚਾਰ ਹਾਸਿਲ ਕੀਤੇ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ.....
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





