- ਸਿਡਨੀ ਦੇ ਪੰਜਾਬੀ ਨੌਜਵਾਨ ਤਨਵੀਰ ਸੰਘਾ (21) ਦੀ ਭਾਰਤ ’ਚ ਹੋਣ ਵਾਲੇ ਇੱਕ ਰੋਜ਼ਾ ਵਿਸ਼ਵ ਕੱਪ ਲਈ ਆਸਟ੍ਰੇਲੀਆ ਦੀ ਟੀਮ ’ਚ ਚੋਣ ਹੋਈ ਹੈ। ਉਹ ਅਕਤੂਬਰ ਵਿੱਚ ਸ਼ੁਰੂ ਹੋਣ ਵਾਲੇ ਟੂਰਨਾਮੈਂਟ ਲਈ ਚੁਣੇ ਗਏ 18 ਖਿਡਾਰੀਆਂ ਦੀ ਸੂਚੀ ਵਿੱਚ ਸ਼ਾਮਲ ਹੈ।
- ਫੁਟਬਾਲ ਮਹਿਲਾ ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਨੇ ਡੈਨਮਾਰਕ ਨੂੰ 2-0 ਨਾਲ ਹਰਾ ਕੇ ਆਖਰੀ ਅੱਠ ਵਿੱਚ ਜਗ੍ਹਾ ਬਣਾਈ।
- ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਪੀਲ ਕੀਤੀ ਹੈ ਕਿ ਪੰਜਾਬ ਦੀ ਆਬਕਾਰੀ ਨੀਤੀ ਦੀ ਸੀਬੀਆਈ ਤੇ ਈਡੀ ਕੋਲੋਂ ਨਿਰਪੱਖ ਜਾਂਚ ਕਰਵਾਈ ਜਾਵੇ।
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਆਡੀਓ ਪਲੇਅਰ 'ਤੇ ਕਲਿੱਕ ਕਰੋ।