ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ ਤੇ ਸੁਣੋ। ਸਾਨੂੰ ਫੇਸਬੁੱਕ ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।
ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 16 ਅਕਤੂਬਰ, 2023

Leader of the Opposition Anthony Albanese. Source: AAP / MICK TSIKAS
ਆਸਟ੍ਰੇਲੀਅਨ ਸੰਸਦ ਨੇ ਅੱਤਵਾਦੀ ਸਮੂਹ ਹਮਾਸ ਦੁਆਰਾ ਇਜ਼ਰਾਈਲ 'ਤੇ ਕੀਤੇ ਗਏ ਹਮਲਿਆਂ ਦੀ ਨਿੰਦਾ ਕੀਤੀ ਹੈ।ਪ੍ਰਧਾਨ ਮੰਤਰੀ ਐਂਥਨੀ ਐਲਬਾਨੀਜ਼ੀ ਨੇ ਹੇਠਲੇ ਸਦਨ ਵਿੱਚ ਪ੍ਰਸਤਾਵ ਪੇਸ਼ ਕਰਦੇ ਹੋਏ ਕਿਹਾ ਕਿ ਚੈਂਬਰ ਨੂੰ ਇਜ਼ਰਾਈਲ ਅਤੇ ਯਹੂਦੀ ਭਾਈਚਾਰੇ ਲਈ ਆਪਣਾ ਪੂਰਾ ਸਮਰਥਨ ਪ੍ਰਗਟ ਕਰਨਾ ਚਾਹੀਦਾ ਹੈ।ਐਲਬਾਨੀਜ਼ੀ ਦਾ ਕਹਿਣਾ ਹੈ ਕਿ ਸਦਨ ਨੂੰ ਹਮਾਸ ਦੁਆਰਾ ਇਜ਼ਰਾਈਲ 'ਤੇ ਕੀਤੇ ਗਏ ਹਮਲਿਆਂ ਦੀ "ਸਪਸ਼ਟ" ਨਿੰਦਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ "ਅੱਤਵਾਦੀਆਂ ਦੀਆਂ ਘਿਨਾਉਣੀਆਂ ਕਾਰਵਾਈਆਂ" ਹਨ ਜਿਨ੍ਹਾਂ ਨੇ ਨਾ ਸਿਰਫ ਇਜ਼ਰਾਈਲ, ਬਲਕਿ ਫਲਸਤੀਨ ਵਿੱਚ ਨਿਰਦੋਸ਼ ਨਾਗਰਿਕਾਂ ਨੂੰ ਪ੍ਰਭਾਵਤ ਕੀਤਾ ਹੈ। ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।
Share



