ਵਿਕਟੋਰੀਆ ਦੇ ਪ੍ਰੀਮੀਅਰ ਡੈਨੀਅਲ ਐਂਡਰਿਊਜ਼ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਮੰਗਲਵਾਰ ਨੂੰ ਸਟੇਟ ਪਾਰਲੀਮੈਂਟ ਵਿਚ ਆਪਣੀ ਪਤਨੀ ਦੀ ਹਾਜ਼ਰੀ ਵਿਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਂਡਰਿਊਜ਼ ਨੇ ਕਿਹਾ ਕਿ ਪਿਛਲੇ ਲਗਭਗ ਇੱਕ ਦਹਾਕੇ ਤੋਂ ਇਸ ਅਹੁਦੇ ’ਤੇ ਰਹਿਣ ਮਗਰੋਂ ਹੁਣ ਅਸਤੀਫਾ ਦੇਣ ਦਾ ਸਮਾਂ ਆ ਗਿਆ ਹੈ।ਕਾਬਲੇਗੌਰ ਹੈ ਕਿ ਐਂਡਰਿਊਜ਼ ਭਲਕੇ ਬੁੱਧਵਾਰ ਸ਼ਾਮ 5 ਵਜੇ ਆਪਣਾ ਅਹੁਦਾ ਤਿਆਗ ਦੇਣਗੇ ਅਤੇ ਉਨ੍ਹਾਂ ਦੇ ਉਤਰਾਧਿਕਾਰੀ ਦੀ ਚੋਣ ਬੁੱਧਵਾਰ ਦੁਪਹਿਰ ਤੱਕ ਕੀਤੀ ਜਾਵੇਗੀ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸਾਡਾ ਪੰਜਾਬੀ ਪ੍ਰੋਗਾਮ ਸੁਣੋ ਤੇ ਸਾਨੂੰ ਫੇਸਬੁੱਕ ‘ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।




