ਆਸਟ੍ਰੇਲੀਆ ਦਾ ਕੇਂਦਰੀ ਬੈਂਕ, ਡੈਬਿਟ ਅਤੇ ਕਰੈਡਿਟ ਕਾਰਡਾਂ ਉੱਤੇ ਲੱਗਣ ਵਾਲੇ ਸਰਚਾਰਜ ਨੂੰ ਖਤਮ ਕਰਨਾ ਚਾਹੁੰਦਾ ਹੈ, ਜਿਸ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਖਪਤਕਾਰਾਂ ਨੂੰ ਹਰ ਸਾਲ 1 ਬਿਲੀਅਨ ਡਾਲਰ ਤੋਂ ਵੱਧ ਦੀ ਬਚਤ ਹੋਵੇਗੀ। ਓਧਰ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਸੂਬੇ ਵਿੱਚ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਰੱਦ ਕਰ ਦਿੱਤੀ ਹੈ। ਸਿਖਰਲੀ ਅਦਾਲਤ ਨੇ ਇਸ ਨਿਯੁਕਤੀ ਨੂੰ ਸਹੀ ਠਹਿਰਾਉਣ ਵਾਲੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਦੇ ਸਤੰਬਰ 2024 ਵਾਲੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਹੋਰ ਕਿਹੜੀਆਂ ਹਨ ਆਸਟ੍ਰੇਲੀਅਨ ਤੇ ਕੌਮਾਂਤਰੀ ਖਬਰਾਂ, ਜਾਣੋ ਇਸ ਪੌਡਾਕਸਟ ਰਾਹੀਂ...
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





