ਪੱਛਮੀ ਅਫ਼ਰੀਕਾ ਦੇ ਤੱਟ ਨੇੜੇ ਇੱਕ ਲਗਜ਼ਰੀ ਕਰੂਜ਼ ਜਹਾਜ਼ ’ਤੇ ਘਾਤਕ ਹੰਟਾਵਾਇਰਸ ਦੇ 7 ਸ਼ੱਕੀ ਮਾਮਲੇ ਸਾਹਮਣੇ ਆਉਣ ਨਾਲ ਵਿਸ਼ਵ ਪੱਧਰ ’ਤੇ ਚਿੰਤਾ ਵੱਧ ਗਈ ਹੈ। ਹਾਲਾਂਕਿ ਇਹ ਬਿਮਾਰੀ ਮਨੁੱਖਾਂ ਵਿੱਚ ਕਾਫੀ ਦੁਰਲੱਭ ਮੰਨੀ ਜਾਂਦੀ ਹੈ, ਪਰ ਸਿਹਤ ਮਾਹਿਰ ਇਸ ਘਟਨਾ ਨੂੰ ਗੰਭੀਰਤਾ ਨਾਲ ਦੇਖ ਰਹੇ ਹਨ। ਹੰਟਾਵਾਇਰਸ ਆਮ ਤੌਰ ’ਤੇ ਚੂਹਿਆਂ ਅਤੇ ਹੋਰ ਰੋਡੈਂਟਸ ਰਾਹੀਂ ਫੈਲਦਾ ਹੈ। ਇਸ ਬਿਮਾਰੀ ਨਾਲ ਬੁਖਾਰ, ਸਾਹ ਲੈਣ ਵਿੱਚ ਦਿੱਕਤ ਅਤੇ ਫੇਫੜਿਆਂ ਨਾਲ ਸੰਬੰਧਤ ਗੰਭੀਰ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਅਮਰੀਕਾ ਦੇ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ ਮੁਤਾਬਕ 1993 ਤੋਂ 2023 ਤੱਕ ਅਮਰੀਕਾ ਵਿੱਚ ਹੰਟਾਵਾਇਰਸ ਦੇ 890 ਮਾਮਲੇ ਦਰਜ ਕੀਤੇ ਗਏ ਹਨ। ਦੂਜੇ ਪਾਸੇ, ਆਸਟ੍ਰੇਲੀਆ ਵਿੱਚ ਅਜੇ ਤੱਕ ਇਸ ਵਾਇਰਸ ਦੇ ਮਨੁੱਖੀ ਮਾਮਲੇ ਦੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...
🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





