ਦੋ ਦਿਨਾਂ ਬਾਅਦ, ਸੁਰੱਖਿਆ ਬਲਾਂ ਨੇ ਚਾਗਈ ਜ਼ਿਲ੍ਹੇ ਦੇ ਨੋਕੁੰਡੀ ਇਲਾਕੇ ਵਿੱਚ ਫਰੰਟੀਅਰ ਕੋਰ ਦੇ ਬ੍ਰਿਗੇਡ ਹੈੱਡਕੁਆਰਟਰ ਉੱਤੇ ਹਮਲਾ ਕਰਨ ਵਾਲੇ ਦਹਿਸ਼ਤਗਰਦਾਂ ਵਿਰੁੱਧ ਕਾਰਵਾਈ ਮੁਕੰਮਲ ਕਰ ਲਈ ਹੈ। ਅਧਿਕਾਰੀਆਂ ਨੇ ਦੱਸਿਆ ਕਿ “ਐਫ.ਸੀ. ਕਿਲ੍ਹੇ ਉੱਤੇ ਹਮਲਾ ਕਰਨ ਵਾਲੇ ਸਾਰੇ ਛੇ ਦਹਿਸ਼ਤਗਰਦ ਸੁਰੱਖਿਆ ਬਲਾਂ ਵੱਲੋਂ ਕਲੀਅਰੈਂਸ ਆਪ੍ਰੇਸ਼ਨ ਦੌਰਾਨ ਮਾਰੇ ਗਏ ਹਨ।” ਇਹ ਲੋਕ ਐਤਵਾਰ ਰਾਤ ਨੂੰ ਇੱਕ ਮਹਿਲਾ ਆਤਮਘਾਤੀ ਹਮਲਾਵਰ ਵੱਲੋਂ ਮੁੱਖ ਗੇਟ ਉੱਤੇ ਆਪਣੇ ਆਪ ਨੂੰ ਉਡਾ ਲੈਣ ਤੋਂ ਬਾਅਦ ਕੰਪਲੈਕਸ ਅੰਦਰ ਦਾਖਲ ਹੋ ਗਏ ਸਨ। ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਤਿੰਨ ਹਥਿਆਰਬੰਦ ਵਿਅਕਤੀਆਂ ਨੂੰ ਤੁਰੰਤ ਮਾਰ ਦਿੱਤਾ ਸੀ, ਜਦਕਿ ਬਾਕੀ ਤਿੰਨ ਇਮਾਰਤ ਵਿੱਚ ਦਾਖ਼ਲ ਹੋ ਗਏ ਅਤੇ ਬੰਧਕ ਬਣਾ ਲਏ ਗਏ। ਇਸ ਤੋਂ ਇਲਾਵਾ ਪਾਕਿਸਤਾਨ ਤੋਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





