ਮੋਗਾ ਦੇ ਐਸ ਐਸ ਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸਿੱਧੂ ਮੂਸੇ ਵਾਲਾ ਕਤਲ ਕਾਂਡ ਦੇ ਸਬੰਧ ਵਿੱਚ ਹੋਈਆਂ ਪਿਛਲੀਆਂ ਗ੍ਰਿਫਤਾਰੀਆਂ ਦੀ ਪੁੱਛਗਿੱਛ ਤੋਂ ਮਿਲੀ ਸੂਹ ਤੋਂ ਬਾਅਦ ਇੱਕ ਹੋਰ ਸ਼ੱਕੀ ਨੂੰ ਕਾਬੂ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਇਸ ਨੂੰ ਹਰਿਆਣਾ ਦੇ ਫਤਿਹਾਬਾਦ ਤੋਂ ਹਿਰਾਸਤ ਵਿੱਚ ਲਿਆ ਹੈ।
ਫੜੇ ਗਏ ਮੁਲਜ਼ਮ 'ਤੇ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਮੂਸੇ ਵਾਲਾ ਨੂੰ ਗੋਲੀ ਮਾਰਨ ਲਈ ਸ਼ੂਟਰਾਂ ਵੱਲੋਂ ਵਰਤੀ ਗਈ ਬੋਲੈਰੋ ਕਾਰ ਮੁਹੱਈਆ ਕਰਵਾਉਣ ਦਾ ਸ਼ੱਕ ਹੈ।
ਇਸ ਤੋਂ ਪਹਿਲਾਂ ਵੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਦੇ ਨਾਲ ਹੀ ਫਤਿਹਾਬਾਦ ਜ਼ਿਲ੍ਹੇ ਤੋਂ ਇਸ ਮਾਮਲੇ ਵਿੱਚ ਤੀਜੀ ਗ੍ਰਿਫ਼ਤਾਰੀ ਹੋਈ ਹੈ।
ਇਸ ਕਤਲ ਕਾਂਡ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਸੁਰਖੀਆਂ ਵਿੱਚ ਹੈ। ਉਸਨੂੰ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਹੋਰ ਪੰਜ ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ।
ਪੂਰੀ ਰਿਪੋਰਟ ਸੁਨਣ ਲਈ ਆਡੀਓ ਆਈਕਨ ਉੱਤੇ ਕਲਿਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।