ਇੱਕ ਹਫ਼ਤੇ ਲੰਬੇ ਸੰਵਿਧਾਨਕ ਸੰਕਟ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਵਿਸ਼ਵਾਸ ਪ੍ਰਸਤਾਵ ਰਾਹੀਂ ਆਪਣਾ ਅਹੁਦਾ ਗਵਾਉਣਾ ਪਿਆ ਹੈ। ਜਿਸ ਪਿੱਛੋਂ ਓਨ੍ਹਾਂ ਨੇ ਨੈਸ਼ਨਲ ਅਸੈਂਬਲੀ ਦੇ ਮੈਂਬਰ ਵਜੋਂ ਆਪਣਾ ਅਸਤੀਫਾ ਦੇ ਦਿੱਤਾ ਹੈ ਤੇ ਸ਼ਹਿਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਹੈ।
ਪਾਕਿਸਤਾਨ ਵਿੱਚ ਇਮਰਾਨ ਖਾਨ ਬੇਭਰੋਸਗੀ ਵੋਟ ਦੁਆਰਾ ਹਟਾਏ ਜਾਣ ਵਾਲੇ ਪਹਿਲੇ ਪ੍ਰਧਾਨ ਮੰਤਰੀ ਹਨ। ਇਮਰਾਨ ਖਾਨ ਦੀ ਪਾਰਟੀ ਦੁਆਰਾ ਸਦਨ ਦਾ ਬਾਈਕਾਟ ਕੀਤਾ ਗਿਆ ਅਤੇ ਉਹ ਇਸ ਸਮੁੱਚੀ ਕਾਰਵਾਈ ਨੂੰ ਆਪਣੇ ਖਿਲਾਫ ਸਾਜ਼ਿਸ਼ ਕਰਾਰ ਦੇ ਰਹੇ ਹਨ।

ਇਸ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ ਅਤੇ ਦੋਹਾਂ ਮੁਲਕਾਂ ਵਿੱਚਕਾਰ ਸ਼ਾਂਤੀ 'ਤੇ ਸਥਿਰਤਾ ਦੀ ਕਾਮਨਾ ਕੀਤੀ।
ਆਡੀਓ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।



