ਸ਼ੈਪਰਟਨ ਦੇ ਪੰਜਾਬੀ ਕਾਰੋਬਾਰੀ ਸੁਖਜੀਤ ਸਿੰਘ ਧਨੋਆ ਨੇ SBS Punjabi ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕਿਵੇਂ ਇੱਕ ਮੋਟਲ ਤੋਂ ਸ਼ੁਰੂ ਹੋਇਆ ਉਨ੍ਹਾਂ ਦਾ ਸਫ਼ਰ ਅੱਜ ਵਿਕਟੋਰੀਆ ਅਤੇ ਨਿਊ ਸਾਊਥ ਵੇਲਜ਼ ਦੇ ਕਈ ਖੇਤਰੀ ਇਲਾਕਿਆਂ ਤੱਕ ਫੈਲ ਚੁੱਕਾ ਹੈ। ਉਨ੍ਹਾਂ ਮੁਤਾਬਿਕ ਮੋਟਲ ਉਦਯੋਗ ਦੀਆਂ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚ ਸ਼ੁਰੂਆਤੀ ਪੂੰਜੀ, ਬੈਂਕਾਂ ਤੋਂ ਵਿੱਤੀ ਸਹਾਇਤਾ ਅਤੇ ਭਰੋਸੇਯੋਗ ਸਟਾਫ਼ ਦੀ ਉਪਲੱਬਧਤਾ ਸ਼ਾਮਲ ਹਨ। ਆਪਣੀ ਸਭ ਤੋਂ ਵੱਡੀ ਸਿੱਖ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਾਰੋਬਾਰ ਵਿੱਚ ਗਲਤੀਆਂ ਹੋ ਸਕਦੀਆਂ ਹਨ, ਪਰ ਸਫਲਤਾ ਉਸ ਵੇਲੇ ਮਿਲਦੀ ਹੈ ਜਦੋਂ ਉਨ੍ਹਾਂ ਨੂੰ ਸਮੇਂ ਸਿਰ ਸੁਧਾਰਿਆ ਜਾਵੇ।
Airbnb ਦੇ ਵੱਧਦੇ ਪ੍ਰਭਾਵ ਬਾਰੇ ਸੁਖਜੀਤ ਦਾ ਮੰਨਣਾ ਹੈ ਕਿ ਇਸ ਦਾ ਕੁਝ ਅਸਰ ਜ਼ਰੂਰ ਹੈ, ਪਰ ਮੋਟਲਾਂ ਦੇ ਗਾਹਕ ਅੱਜ ਵੀ ਮੋਟਲਾਂ ਨੂੰ ਹੀ ਤਰਜੀਹ ਦਿੰਦੇ ਹਨ। ਆਉਣ ਵਾਲੀਆਂ ਵਿਕਟੋਰੀਅਨ ਚੋਣਾਂ ਦੇ ਸੰਦਰਭ ਵਿੱਚ ਉਨ੍ਹਾਂ ਸਰਕਾਰਾਂ ਨੂੰ ਖੇਤਰੀ ਇਲਾਕਿਆਂ ਵਿੱਚ ਟੂਰਿਜ਼ਮ ਅਤੇ ਹਾਸਪਿਟੈਲਿਟੀ ਖੇਤਰ ਨੂੰ ਹੋਰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ ਹੈ, ਜਿਸ ਨਾਲ ਸਿਰਫ਼ ਕਾਰੋਬਾਰ ਹੀ ਨਹੀਂ ਸਗੋਂ ਪੂਰੇ ਸ਼ਹਿਰਾਂ ਦੀ ਆਰਥਿਕਤਾ ਨੂੰ ਲਾਭ ਮਿਲ ਸਕੇ।
ਉਨ੍ਹਾਂ ਦਾ ਮੰਨਣਾ ਹੈ ਕਿ ਸ਼ੈਪਰਟਨ ਬਿਲਕੁਲ ਪੰਜਾਬ ਦੇ ਪਿੰਡਾਂ ਵਰਗਾ ਹੈ ਅਤੇ ਮਿਹਨਤ, ਅਨੁਸ਼ਾਸਨ ਤੇ ਭਾਈਚਾਰੇ ਦੇ ਸਹਿਯੋਗ ਨਾਲ ਖੇਤਰੀ ਆਸਟ੍ਰੇਲੀਆ ਵਿੱਚ ਕਾਮਯਾਬੀ ਦੀਆਂ ਬੇਅੰਤ ਸੰਭਾਵਨਾਵਾਂ ਮੌਜੂਦ ਹਨ। ਵਧੇਰੇ ਜਾਣਕਾਰੀ ਲਈ ਸੁਣੋ ਇਹ ਇੰਟਰਵਿਊ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





