ਸਿੱਖ ਭਾਈਚਾਰੇ ਵਲੋਂ ਆਸਟ੍ਰੇਲੀਆ ਦੇ ਪਰਥ ਸ਼ਹਿਰ ਦੇ ਇੱਕ ਗੁਰੂਦੁਆਰਾ ਸਾਹਿਬ ਵਿੱਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਵਾਲੇ ਮਾਮਲੇ ਖਿਲਾਫ ਅੱਜ ਸਿਤੰਬਰ 10, ਮੰਗਲਵਾਰ ਵਾਲੇ ਦਿਨ ਮੈਲਬੌਰਨ ਵਿੱਚ ਇੱਕ ਰੋਸ ਮਾਰਚ ਕੱਢਿਆ ਗਿਆ ਹੈ।
ਮੈਲਬਰਨ ਵਿੱਚ ਹੋਏ ਇਸ ਇਕੱਠ ਰਾਹੀਂ, ਭਾਈਚਾਰੇ ਵਲੋਂ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸਦੇ ਨਾਲ ਨਾਲ ਹੀ ਉਨ੍ਹਾਂ ਨੇ ਸਿੱਖਾਂ ਦੇ ਸਦੀਵੀ ਗੁਰੂ, ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਪਵਿੱਤਰਤਾ ਬਰਕਰਾਰ ਰੱਖੇ ਜਾਣ ਲਈ ਇੱਕ ਨਵੇਂ ਅਤੇ ਮਜ਼ਬੂਤ ਕਾਨੂੰਨ ਦੀ ਵੀ ਮੰਗ ਕੀਤੀ ਹੈ।
ਰਾਜਨੀਤਿਕ ਆਗੂਆਂ ਵੱਲੋਂ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ। ਇਸ ਤੋਂ ਅਲਾਵਾ ਐਮ ਪੀ ਜੇਸਨ ਵੁੱਡ ਅਤੇ ਹਿੰਦੂ ਸੰਸਥਾਵਾਂ ਤੇ ਭਾਰਤੀ ਸੰਸਥਾਵਾਂ ਵੱਲੋਂ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ।
ਇਸ ਘਟਨਾ ਤੋਂ ਬਾਅਦ ਭਾਈਚਾਰਕ ਮੈਂਬਰਾਂ ਦੇ ਵੱਖੋ-ਵੱਖ ਪਰਤੀਕਰਮ ਵੀ ਸਾਹਮਣੇ ਆ ਰਹੇ ਹਨ।
ਇਸ ਮਾਮਲੇ ਬਾਰੇ ਵਿਸਥਾਰ ਵਿੱਚ ਜਾਨਣ ਲਈ ਐਸ ਬੀ ਐਸ ਪੰਜਾਬੀ ਨੇ ਇਸ ਮਾਰਚ ਦੇ ਸੰਸਥਾਪਕ ਹਰਕੀਰਤ ਸਿੰਘ ਨਾਲ ਗੱਲ ਬਾਤ ਕੀਤੀ। ਵਧੇਰੀ ਜਾਣਕਾਰੀ ਲਈ ਸੁਣੋ ਪੂਰੀ ਗੱਲਬਾਤ ---











