ਨਸਲੀ ਭੇਦਭਾਵ ਕਮਿਸ਼ਨਰ ਗਿਰੀਧਰਨ ਸ਼ਿਵਰਾਮਨ ਨੇ ਚੇਤਾਵਨੀ ਦਿੱਤੀ ਹੈ ਕਿ ਕਈ ਸਿਆਸਤਦਾਨ “ਸਮਾਜਿਕ ਏਕਤਾ” (social cohesion) ਵਰਗੇ ਲਫਜ਼ਾਂ ਦੀ ਵਰਤੋਂ ਕਰਕੇ ਨਸਲਵਾਦ ਜਿਹੀ ਗੰਭੀਰ ਸਮੱਸਿਆ ‘ਤੇ ਸਿੱਧੀ ਗੱਲ ਕਰਨ ਤੋਂ ਬਚ ਰਹੇ ਹਨ। ਉਨ੍ਹਾਂ ਦੇ ਮੁਤਾਬਕ ਆਸਟ੍ਰੇਲੀਆਈ ਸਮਾਜ ਵਿੱਚ ਨਸਲਵਾਦ ਬਾਰੇ ਖੁੱਲ੍ਹ ਕੇ ਗੱਲ ਕਰਨਾ ਅਜੇ ਵੀ ਮੁਸ਼ਕਲ ਮੰਨਿਆ ਜਾਂਦਾ ਹੈ, ਅਤੇ ਨਸਲਵਾਦ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਅਕਸਰ ਵਧੇਰੇ ਹਮਲਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਨਸਲੀ ਭੇਦਭਾਵ ਕਮਿਸ਼ਨਰ ਗਿਰੀਧਰਨ ਸ਼ਿਵਰਾਮਨ ਦੇ ਮੁਤਾਬਲ, ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਨੇ ਦਸੰਬਰ ਵਿੱਚ ਬੌਂਡਾਈ ਕਤਲੇਆਮ ਤੋਂ ਬਾਅਦ ਜਨਤਕ ਭਾਸ਼ਣਾਂ ਵਿੱਚ 'ਸੋਸ਼ਲ ਕੋਹਿਜ਼ਨ' ਸ਼ਬਦ ਦੀ ਵਰਤੋਂ 35 ਤੋਂ ਵੱਧ ਵਾਰ ਕੀਤੀ ਹੈ। ਜਦਕਿ ਵਿਰੋਧੀ ਧਿਰ ਦੀ ਨੇਤਾ ਸੁਸਾਨ ਲੀ ਨੇ ਪਿਛਲੇ ਸਾਲ ਮਈ ਵਿੱਚ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਘੱਟੋ ਘੱਟ 24 ਵਾਰ ਇਸ ਸ਼ਬਦ ਦੀ ਵਰਤੋਂ ਕੀਤੀ ਹੈ।
ਮਾਹਿਰਾਂ ਦਾ ਮੰਨਣਾ ਹੈ ਕਿ ਸ਼ਬਦਾਵਲੀ ਵਿੱਚ ਤਬਦੀਲੀ ਕਰਨ ਦੀ ਲੋੜ ਹੈ ਅਤੇ ਸਮਾਜਿਕ ਤੇ ਨਸਲੀ ਮੁੱਦਿਆਂ ਨਾਲ ਨਿਬਟਣ ਲਈ ਵੱਖ-ਵੱਖ ਅਤੇ ਨਵੇਂ ਢੰਗ ਅਪਣਾਉਣੇ ਜ਼ਰੂਰੀ ਹਨ।
ਹੋਰ ਵੇਰਵੇ ਲਈ ਇਹ ਪੌਡਕਾਸਟ ਸੁਣੋ
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





