14 ਸਾਲਾ ਮੀਆ ਰਿਚਰਡਸਨ ਸੋਸ਼ਲ ਮੀਡੀਆ ਤੋਂ ਪਹਿਲਾਂ ਦੀ ਜ਼ਿੰਦਗੀ ਬਾਰੇ ਕੁਝ ਨਹੀਂ ਜਾਣਦੀ।
ਉਹ ਉਨ੍ਹਾਂ ਕਿਸ਼ੋਰਾਂ ਦੀ ਵੱਧ ਰਹੀ ਗਿਣਤੀ ਵਿੱਚੋਂ ਇੱਕ ਹੈ, ਜਿਨ੍ਹਾਂ ਦਾ ਸਮਾਜਿਕ ਵਿਕਾਸ ਇਸਦੀ ਵਰਤੋਂ ਨਾਲ ਪ੍ਰਭਾਵਿਤ ਹੋਇਆ ਹੈ।
ਨਿਊ ਸਾਊਥ ਵੇਲਜ਼ ਸਰਕਾਰ ਅਤੇ ਦੱਖਣੀ ਆਸਟ੍ਰੇਲੀਆ ਦੀ ਸਰਕਾਰ ਦੁਆਰਾ ਸਾਂਝੇ ਤੌਰ 'ਤੇ ਆਯੋਜਿਤ ਕੀਤੇ ਗਏ ਇੱਕ ਸੋਸ਼ਲ ਮੀਡੀਆ ਸੰਮੇਲਨ ਨੇ ਅਕਾਦਮਿਕ, ਨੌਜਵਾਨਾਂ ਅਤੇ ਸਿਆਸਤਦਾਨਾਂ ਨੂੰ ਇਹ ਦੇਖਣ ਲਈ ਇਕੱਠਾ ਕੀਤਾ ਕਿ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਨੂੰ ਸਭ ਤੋਂ ਵਧੀਆ ਢੰਗ ਨਾਲ ਕਿਵੇਂ ਹੱਲ ਕੀਤਾ ਜਾ ਸਕਦਾ ਹੈ।
ਸੰਮੇਲਨ ਦਾ ਆਯੋਜਨ ਅਜਿਹੇ ਸਮੇਂ 'ਤੇ ਹੋਇਆ ਹੈ ਜਦੋਂ ਫੈਡਰਲ ਸਰਕਾਰ ਸੋਸ਼ਲ ਮੀਡੀਆ ਦੀ ਵਰਤੋਂ ਲਈ ਘੱਟੋ ਘੱਟ ਉਮਰ ਬਾਰੇ ਸਮੀਖਿਆ ਕਰ ਰਹੀ ਹੈ, ਅਤੇ ਇਸ ਸਬੰਧੀ ਨਵੰਬਰ ਤੱਕ ਇੱਕ ਕਾਨੂੰਨ ਬਣਨ ਦੀ ਉਮੀਦ ਕੀਤੀ ਜਾ ਰਹੀ ਹੈ।
ਘੱਟੋ-ਘੱਟ ਉਮਰ ਕਿੰਨੀ ਹੋਵੇਗੀ ਇਸ ਬਾਰੇ ਅਜੇ ਜਨਤਕ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ ਹੈ। ਪਰ ਇਹ ਵਿਆਪਕ ਤੌਰ 'ਤੇ 14 ਅਤੇ 16 ਸਾਲ ਦੇ ਵਿਚਕਾਰ ਹੋਣ ਦੀ ਉਮੀਦ ਹੈ।
ਦੱਖਣੀ ਆਸਟ੍ਰੇਲੀਆ ਦੇ ਪ੍ਰੀਮੀਅਰ ਪੀਟਰ ਮਲੀਨੌਸਕਾਸ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਸੋਸ਼ਲ ਮੀਡੀਆ 'ਤੋਂ ਹੋਣ ਵਾਲੇ ਨੁਕਸਾਨ ਦੇ ਸਬੂਤ ਸਪੱਸ਼ਟ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।