SKIP TO MAIN CONTENT

ਪਰਾਲੀ ਦੇ ਧੂੰਏ ਨੂੰ ਲੈ ਕੇ ਪੰਜਾਬ-ਹਰਿਆਣਾ ਵਿਚਾਲੇ ਪੈਦਾ ਹੋਇਆ ਟਕਰਾਅ

air pollution delhi
An Indian man runs with his face covered as smog pollutes the air in New Delhi, India, 31 October 2018. Source: AAP, EPA / AAP Image/ EPA/RAJAT GUPTA

ਪੰਜਾਬ ਅਤੇ ਹਰਿਆਣਾ ਵਿਚਾਲੇ ਪਰਾਲੀ ਦੇ ਧੂੰਏ ਨੂੰ ਲੈ ਕੇ ਟਕਰਾਅ ਬਣਨ ਲੱਗ ਗਿਆ ਹੈ। ਦੇਸ਼ ਦੇ 52 ਜ਼ਿਲ੍ਹਿਆਂ ਵਿੱਚ ਆਬੋ-ਹਵਾ ਗੰਭੀਰ ਸਥਿਤੀ ’ਤੇ ਹੈ ਜਿਸ ਵਿੱਚ ਹਰਿਆਣਾ ਦੇ ਜਿਲ੍ਹੇ ਵੀ ਸ਼ਾਮਿਲ ਹਨ। ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਹਰਿਆਣਾ ’ਚ ਪ੍ਰਦੂਸ਼ਣ ਲਈ ਪੰਜਾਬ ਉੱਤੇ ਸਵਾਲ ਖੜ੍ਹੇ ਕੀਤੇ ਹਨ। ਦਲਾਲ ਨੇ ਕਿਹਾ ਕਿ ਅਸੀਂ ਪੰਜਾਬ ਤੋਂ ਪਾਣੀ ਮੰਗਿਆ ਸੀ ਪਰ ਸਾਨੂੰ ਧੂੰਆਂ ਭੇਜਿਆ ਜਾ ਰਿਹਾ ਹੈ। ਇਸ ਬਿਆਨ ਉੱਤੇ ਪਲਟਵਾਰ ਕਰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉੱਤਰੀ ਭਾਰਤ ਵਿੱਚ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਪਿੱਛੇ ਡੂੰਘੀ ਸਾਜਿਸ਼ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਦਿੱਲੀ ਅਤੇ ਹਰਿਆਣਾ ਦੇ ਧੂੰਏ ਦੀ ਲਪੇਟ ਵਿੱਚ ਆਉਣ ਲਈ ਪੰਜਾਬ ਨੂੰ ਜਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ।

Published

Presented by Paramjit Sona

Source: SBS

Skip to podcast episode content

ਪੰਜਾਬ ਅਤੇ ਹਰਿਆਣਾ ਵਿਚਾਲੇ ਪਰਾਲੀ ਦੇ ਧੂੰਏ ਨੂੰ ਲੈ ਕੇ ਟਕਰਾਅ ਬਣਨ ਲੱਗ ਗਿਆ ਹੈ। ਦੇਸ਼ ਦੇ 52 ਜ਼ਿਲ੍ਹਿਆਂ ਵਿੱਚ ਆਬੋ-ਹਵਾ ਗੰਭੀਰ ਸਥਿਤੀ ’ਤੇ ਹੈ ਜਿਸ ਵਿੱਚ ਹਰਿਆਣਾ ਦੇ ਜਿਲ੍ਹੇ ਵੀ ਸ਼ਾਮਿਲ ਹਨ। ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਹਰਿਆਣਾ ’ਚ ਪ੍ਰਦੂਸ਼ਣ ਲਈ ਪੰਜਾਬ ਉੱਤੇ ਸਵਾਲ ਖੜ੍ਹੇ ਕੀਤੇ ਹਨ। ਦਲਾਲ ਨੇ ਕਿਹਾ ਕਿ ਅਸੀਂ ਪੰਜਾਬ ਤੋਂ ਪਾਣੀ ਮੰਗਿਆ ਸੀ ਪਰ ਸਾਨੂੰ ਧੂੰਆਂ ਭੇਜਿਆ ਜਾ ਰਿਹਾ ਹੈ। ਇਸ ਬਿਆਨ ਉੱਤੇ ਪਲਟਵਾਰ ਕਰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉੱਤਰੀ ਭਾਰਤ ਵਿੱਚ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਪਿੱਛੇ ਡੂੰਘੀ ਸਾਜਿਸ਼ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਦਿੱਲੀ ਅਤੇ ਹਰਿਆਣਾ ਦੇ ਧੂੰਏ ਦੀ ਲਪੇਟ ਵਿੱਚ ਆਉਣ ਲਈ ਪੰਜਾਬ ਨੂੰ ਜਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ।

ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ  ਤੇ ਸੁਣੋ। ਸਾਨੂੰ  ਫੇਸਬੁੱਕ  

ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now