ਮੈਲਬਰਨ ਦਾ ਜੌਨ ਕੇਨ ਏਰੀਨਾ, ਸ਼ਨੀਵਾਰ 28 ਦਸੰਬਰ ਨੂੰ ਕਬੱਡੀ-ਕਬੱਡੀ ਨਾਲ ਗੂੰਜਦਾ ਸੁਣਾਈ ਦਿੱਤਾ। ਇੱਥੇ ਵਿਕਟੋਰੀਆ ਸਰਕਾਰ ਵਲੋਂ ਪ੍ਰੋ ਕਬੱਡੀ ਲੀਗ ਨਾਲ ਮਿਲ ਕੇ ਇੱਕ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ‘ਪ੍ਰੋ ਕਬੱਡੀ ਮੈਲਬਰਨ ਰੇਡ’ ਦੇ ਨਾਮ ਨਾਲ ਕਰਵਾਏ ਗਏ ਇਸ ਟੂਰਨਾਮੈਂਟ ਵਿੱਚ ਮੁੱਖ ਤੌਰ ’ਤੇ ਭਾਰਤ ਅਤੇ ਆਸਟ੍ਰੇਲੀਆ ਦੀਆਂ ਕਬੱਡੀ ਟੀਮਾਂ ਵਿਚਕਾਰ ਦਿਲਚਸਪ ਮੁਕਾਬਲਾ ਹੋਇਆ। ਮੈਚ ਦੇ ਅੰਤ ਵਿੱਚ ਭਾਰਤ ਦੀ ਟੀਮ 17 ਅੰਕਾਂ ਦੇ ਫਰਕ ਨਾਲ 45 ਅੰਕ ਲੈ ਕੇ ਜੇਤੂ ਰਹੀ। ਟੂਰਨਾਮੈਂਟ ਦੌਰਾਨ ਭਾਰਤ ਅਤੇ ਆਸਟ੍ਰੇਲੀਅਨ ਮੂਲ ਦੇ ਖੇਡ ਪ੍ਰੇਮੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।




