ਪ੍ਰਸਿੱਧ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਕੀਤੇ ਗਏ ਸਮਾਗਮ ਵਿੱਚ ਹਜ਼ਾਰਾਂ ਲੋਕਾਂ ਦਾ ਇਕੱਠ ਦੇਖਣ ਨੂੰ ਮਿਲਿਆ ਹੈ।
ਇਸ ਮੌਕੇ ਦੇਸ਼ ਦੇ ਵੱਖ ਵੱਖ ਕੋਨਿਆਂ ਤੋਂ ਸਿੱਧੂ ਦੇ ਫ਼ੈਨ, ਜਾਣਕਾਰ, ਵੱਡੀਆਂ ਸਖਸ਼ੀਅਤਾਂ, ਸਿਆਸਤਦਾਨ ਅਤੇ ਕਲਾਕਾਰ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਪਹੁੰਚੇ ।
ਜ਼ਿਕਰਯੋਗ ਹੈ ਕਿ ਇਸ ਸਮਾਗਮ ਵਿੱਚ ਕਿਸੇ ਰਾਜਸੀ ਆਗੂ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ। ਨੌਜਵਾਨਾਂ ਨੇ ਪੰਡਾਲ 'ਚ ਸਿੱਧੂ ਦੀ ਯਾਦ ਵਿੱਚ ਬੂਟੇ ਵੰਡੇ ਅਤੇ ਸਿਰਫ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨੇ ਹੀ ਇਕੱਠ ਨੂੰ ਸੰਬੋਧਨ ਕੀਤਾ।
Advertisement
ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਭੇਜੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਿੱਧੂ ਦੀ ਮੌਤ ਨੇ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮੁੱਖ ਮੰਤਰੀ ਵਲੋਂ ਭੇਜਿਆ ਗਿਆ ਸ਼ੋਕ ਸੰਦੇਸ਼ ਕੈਬਿਨੇਟ ਮੰਤਰੀ ਡਾ ਬਲਜੀਤ ਕੌਰ ਨੇ ਪਰਿਵਾਰ ਨੂੰ ਸੌਪਿਆ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਪਿੰਡ ਜਵਾਹਰਕੇ ਵਿੱਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਲਈ ਗਈ ਸੀ।
ਪੂਰੀ ਰਿਪੋਰਟ ਸੁਨਣ ਲਈ ਆਡੀਓ ਆਈਕਨ ਉੱਤੇ ਕਲਿਕ ਕਰੋ।
LISTEN TO
ਮਾਨਸਾ ਦੀ ਅਨਾਜ ਮੰਡੀ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਹੁੰਚ ਕੇ ਉਸਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਦੇ ਪ੍ਰਸ਼ੰਸਕ ਦੇਸ਼ ਦੇ ਵੱਖੋ ਵੱਖ ਕੋਨਿਆਂ ਤੋਂ ਵੱਡੀ ਗਿਣਤੀ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ। ਇਹ 'ਤੇ ਹਫ਼ਤੇ ਦੀਆਂ ਹੋਰ ਖ਼ਬਰਾਂ ਜਾਨਣ ਲਈ ਪਰਮਜੀਤ ਸਿੰਘ ਸੋਨਾ ਦੀ ਇਹ ਰਿਪੋਰਟ ਸੁਣੋ....
SBS Punjabi
09/06/202207:13