ਪਹਿਲੀ ਵਾਰ ਭਾਰਤ ਜਾਣ ਵਾਲੇ ਬੱਚਿਆਂ ਨੂੰ ਵਾਤਾਵਰਣ ਵਿੱਚ ਇੱਕ ਵੱਡਾ ਬਦਲਾਅ ਮਹਿਸੂਸ ਹੁੰਦਾ ਹੈ।
ਅਜਿਹੇ ਵਿੱਚ ਬਹੁਤ ਸਾਰੀਆਂ ਲਾਗਾਂ ਅਤੇ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ।
ਭਾਰਤ ਵਿੱਚ ਅਜਿਹੀਆਂ ਬਹੁਤ ਸਾਰੀਆਂ ਲਾਗਾਂ ਅਤੇ ਬਿਮਾਰੀਆਂ ਹਨ ਜੋ ਆਸਟ੍ਰੇਲੀਆ ਵਿੱਚ ਨਹੀਂ ਹਨ ਅਤੇ ਇਸ ਲਈ ਇੱਥੋਂ ਦੀ ਟੀਕਾਕਰਨ ਨੀਤੀ ਵਿੱਚ ਉਹਨਾਂ ਬਚਾਅ ਵਾਸਤੇ ਟੀਕੇ ਉਪਲੱਬਧ ਨਹੀਂ ਹਨ।।
ਹੁਣ ਛੁੱਟੀਆਂ ਦਾ ਮੌਸਮ ਹੈ ਅਤੇ ਬਹੁਤ ਸਾਰੇ ਲੋਕ ਭਾਰਤ,ਪਾਕਿਸਤਾਨ, ਬੰਗਲਾਦੇਸ਼ ਜਾਂ ਭੂਟਾਨ ਵਰਗੇ ਸਾਊਥ ਏਸ਼ੀਅਨ ਦੇਸ਼ਾਂ ਵਿੱਚ ਜਾਣ ਦਾ ਪਲੈਨ ਕਰ ਰਹੇ ਹਨ।
ਅਜਿਹੇ ਵਿੱਚ ਛੁੱਟੀਆਂ ਦਾ ਆਨੰਦ ਲੈਣ ਦੇ ਨਾਲ ਨਾਲ ਸਿਹਤ ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ।
ਬੱਚਿਆਂ ਦੇ ਮਾਹਰ ਡਾਕਟਰ ਰਾਜ ਖਿੱਲਣ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਦੱਸਿਆ, "ਆਸਟ੍ਰੇਲੀਆ 'ਚ ਜਨਮੇ ਬੱਚਿਆਂ ਦੀ ਬਿਮਾਰੀਆਂ ਨਾਲ ਲੜਨ ਦੀ ਸਕਤੀ ਭਾਰਤ 'ਚ ਪੈਦਾ ਹੋਣ ਵਾਲੇ ਬੱਚਿਆਂ ਦੇ ਮੁਕਾਬਲੇ ਘੱਟ ਹੁੰਦੀ ਹੈ ਜਿਸ ਕਾਰਨ ਉਹਨਾਂ ਨੂੰ ਕੋਈ ਵੀ ਲਾਗ ਲੱਗਣ ਦਾ ਖ਼ਤਰਾ ਵਧੇਰੇ ਹੁੰਦਾ ਹੈ।"

Dr. Raj Khillan is Senior Pediatrician. Source: Supplied
ਉਹਨਾਂ ਦੱਸਿਆ ਕਿ ਕੁੱਝ ਟੀਕੇ ਅਜਿਹੇ ਵੀ ਹਨ ਜਿਹਨਾਂ ਨੂੰ ਲੱਗਣ ਲਈ ਥੋੜਾ ਸਮ੍ਹਾਂ ਚਾਹੀਦਾ ਹੁੰਦਾ ਹੈ।
ਇਸ ਤੋਂ ਇਲਾਵਾ ਉਹਨਾਂ ਨੇ ਕੁੱਝ ਦਵਾਈਆਂ ਦਾ ਵੀ ਜ਼ਿਕਰ ਕੀਤਾ ਜੋ ਬਹੁਤ ਜ਼ਿਆਦਾ ਬਿਮਾਰ ਹੋਣ ਤੋਂ ਬਚਾ ਸਕਦੀਆਂ ਹਨ।
ਸੂਚਨਾ: ਕ੍ਰਿਪਾ ਕਰਕੇ ਇਸ ਇੰਟਰਵਿਊ ਵਿੱਚ ਮਾਹਰ ਵੱਲੋਂ ਦਿੱਤੇ ਗਏ ਸੁਝਾਅ ਮੁਤਾਬਕ ਕੋਈ ਟੀਕਾਕਰਨ ਕਰਵਾਉਣ ਜਾਂ ਦਵਾਈ ਲੈਣ ਤੋਂ ਪਹਿਲਾਂ ਆਪਣੇ ਨਿੱਜੀ ਡਾਕਟਰ ਤੋਂ ਸਲਾਹ ਜ਼ਰੂਰ ਲਵੋ..
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।














