ਜੌਨਸ ਹੌਪਕਿਨਜ਼ ਯੂਨੀਵਰਸਿਟੀ ਦੁਆਰਾ ਸੰਕਲਿਤ ਅੰਕੜਿਆਂ ਤੋਂ ਪਤਾ ਲਗਦਾ ਹੈ ਕਿ ਪੂਰੇ ਵਿਸ਼ਵ ਵਿੱਚ ਕੋਵਿਡ-19 ਮੌਤਾਂ ਦੀ ਅਧਿਕਾਰਤ ਗਿਣਤੀ ਛੇ ਮਿਲੀਅਨ ਤੱਕ ਪਹੁੰਚ ਗਈ ਹੈ।
ਪਰ ਕਈ ਮਾਹਰਾਂ ਦਾ ਇਹ ਵੀ ਮੰਨਣਾ ਹੈ ਕਿ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦੀ ਅਸਲ ਗਿਣਤੀ ਅਧਿਕਾਰਤ ਗਿਣਤੀ ਨਾਲੋਂ ਕਿਤੇ ਵੱਧ ਹੋ ਸਕਦੀ ਹੈ।
ਸਿੰਗਾਪੁਰ ਦੀ ਨੈਸ਼ਨਲ ਯੂਨੀਵਰਸਿਟੀ ਤੋਂ ਗਲੋਬਲ ਹੈਲਥ ਦੇ ਵਿਜ਼ਿਟਿੰਗ ਪ੍ਰੋਫੈਸਰ ਟਿੱਕੀ ਪੈਂਗ ਵੀ ਇਸ ਗੱਲ ਨਾਲ਼ ਸਹਿਮਤ ਹਨ ਕਿ ਮੌਤਾਂ ਦੇ ਅਸਲ ਅੰਕੜੇ ਅਸਲੀਅਤ ਵਿੱਚ ਕਿਤੇ ਵੱਧ ਹਨ।
ਊਨਾ ਕਿਹਾ ਕਿ " ਇਕ ਅੰਦਾਜ਼ੇ ਮੁਤਾਬਕ ਇਸ ਅਰਸੇ ਦੌਰਾਨ ਹੋਇਆਂ ਹੋਰ ਮੌਤਾਂ ਦੇ ਵਿਸ਼ਲੇਸ਼ਣ ਤੋਂ ਪਤਾ ਲਗਦਾ ਹੈ ਕਿ ਇਨ੍ਹਾਂ ਮੌਤਾਂ ਦੀ ਗਿਣਤੀ 21 ਮਿਲੀਅਨ ਤੱਕ ਹੋ ਸਕਦੀ ਹੈ "
ਆਡੀਓ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।




