ਬ੍ਰਿਸਬੇਨ ਦੇ ਦੱਖਣ-ਪੂਰਬ ਵਿਚਲੇ ਇਲਾਕੇ ਮੈਨਸਫੀਲਡ ਦੇ ਨਿਵਾਸੀ ਗੁਰਿੰਦਰ ਸਿੰਘ ਸੰਧੂ ਉਸ ਸਮੇਂ ਹੈਰਾਨ ਰਹਿ ਗਏ ਜਦੋਂ ਉਨ੍ਹਾਂ ਆਪਣੀ ਗੈਰਾਜ ਵਿੱਚ ਖੜ੍ਹੀ ਕਾਰ ਦੇ ਮੂਹਰਲੇ ਪਹੀਏ ਦੇ ਪਿੱਛੇ 2.5 ਤੋਂ 3 ਮੀਟਰ ਲੰਬੇ ਅਜਗਰ ਨੂੰ ਦੇਖਿਆ।
ਉਨ੍ਹਾਂ ਐਸ ਬੀ ਐਸ ਪੰਜਾਬੀ ਨਾਲ਼ ਗੱਲ ਕਰਦਿਆਂ ਕਿਹਾ ਕਿ 'ਕਾਰਪੈਟ ਪਾਇਥਨ' ਉਨ੍ਹਾਂ ਦੇ ਇਲਾਕੇ ਵਿੱਚ ਅਕਸਰ ਦੇਖੇ ਜਾਂਦੇ ਹਨ ਪਰ ਸਰਦੀਆਂ-ਰੁੱਤੇ ਇਸਦਾ ਆਉਣਾ ਉਨ੍ਹਾਂ ਲਈ ਹੈਰਾਨੀ ਵਾਲ਼ੀ ਗੱਲ ਸੀ।
ਉਨ੍ਹਾਂ ਦੱਸਿਆ ਕਿ ਇਹ ਸੱਪ ਜ਼ਹਿਰੀਲੇ ਨਹੀਂ ਹੁੰਦੇ ਅਤੇ ਇਹਨਾਂ ਤੋਂ ਡਰਨ ਦੀ ਨਹੀਂ ਸਗੋਂ ਸਾਵਧਾਨੀ ਵਰਤਣ ਦੀ ਲੋੜ ਹੈ।
ਇਸ ਘਟਨਾ ਅਤੇ 'ਕਾਰਪੈਟ ਪਾਇਥਨ' ਬਾਰੇ ਗੁਰਿੰਦਰ ਸਿੰਘ ਸੰਧੂ ਨਾਲ਼ ਪੂਰੀ ਗੱਲਬਾਤ ਸੁਨਣ ਲਈ ਉੱਪਰ ਫੋਟੋ ਉੱਤੇ ਦਿੱਤੇ ਆਡੀਓ ਆਈਕਨ 'ਤੇ ਕਲਿੱਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਆਪਣੇ ਰਾਜ ਅਤੇ ਪ੍ਰਦੇਸ਼ ਦੇ ਨਿਯਮਾਂ ਬਾਰੇ ਜਾਣੋ।
ਕਰੋਨਾਵਾਇਰਸ ਦੀ ਜਾਂਚ ਹੁਣ ਆਸਟ੍ਰੇਲੀਆ ਭਰ ਵਿੱਚ ਵਿਆਪਕ ਤੌਰ 'ਤੇ ਉਪਲੱਬਧ ਹੈ।
ਜੇ ਤੁਸੀਂ ਠੰਡ ਜਾਂ ਫਲੂ ਦੇ ਲੱਛਣਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਆਪਣੇ ਡਾਕਟਰ ਨੂੰ ਫੋਨ ਕਰਕੇ ਟੈਸਟ ਦਾ ਪ੍ਰਬੰਧ ਕਰੋ ਜਾਂ ਕਰੋਨਾਵਇਰਸ ਸਿਹਤ ਜਾਣਕਾਰੀ ਨੂੰ 1800 020 080 ਤੇ ਸੰਪਰਕ ਕਰੋ।
ਐਸ ਬੀ ਐਸ, ਆਸਟ੍ਰੇਲੀਆ ਦੇ ਵਿਭਿੰਨ ਭਾਈਚਾਰਿਆਂ ਨੂੰ ਕੋਵਿਡ-19 ਦੇ ਵਿਕਾਸ ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਵਚਨਬੱਧ ਹੈ।