ਸਿੱਖ ਇਤਿਹਾਸਕਾਰਾਂ ਮੁਤਾਬਿਕ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾ ਸਿਰਫ਼ ਸਿੱਖ ਇਤਿਹਾਸ ਦੀ ਬਲਕਿ ਵਿਸ਼ਵ ਇਤਿਹਾਸ ਦੀ ਇਕ ਅਲੋਕਾਰੀ ਘਟਨਾ ਹੈ।
ਇਸ ਘਟਨਾ ਵਿੱਚ ਜਿਥੇ ਸਿਦਕ, ਸ਼ਰਧਾ ਅਤੇ ਕੁਰਬਾਨੀ ਦੀ ਸਿਖਰ ਦੇਖੀ ਜਾ ਸਕਦੀ ਹੈ ਉਥੇ ਸੱਤਾ ਦੀ ਦਰਿੰਦਗੀ ਅਤੇ ਨਿਰਦੈਤਾ ਦੀ ਵੀ ਇਹ ਸਿਖਰਲੀ ਮਿਸਾਲ ਪੇਸ਼ ਕਰਦੀ ਹੈ।
ਇਤਿਹਾਸਕਾਰਾਂ ਅਨੁਸਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਸਿੱਖ ਕੌਮ ਦੇ ਇਤਿਹਾਸ ਨੂੰ ਇਕ ਨਵਾਂ ਮੋੜ ਦਿੱਤਾ ਅਤੇ ਅੱਜ 315 ਸਾਲ ਬਾਅਦ ਵੀ ਉਨ੍ਹਾਂ ਦੀ ਕੁਰਬਾਨੀ ਦੀ ਪੀੜ ਅਚੇਤ ਹੀ ਸਿੱਖ ਮਨਾਂ ਵਿੱਚ ਰਮੀ ਹੋਈ ਹੈ।
ਦਸੰਬਰ ਦੇ ਮਹੀਨੇ ਸਿੱਖ ਪੰਥ ਇਸ ਸ਼ਹਾਦਤ ਦੇ ਅਦੁਤੀ ਸਾਕੇ ਨੂੰ ਯਾਦ ਕਰਦਾ ਹੈ ਅਤੇ ਇਨ੍ਹਾਂ ਦਿਨਾਂ ਦੌਰਾਨ ਚਮਕੌਰ ਸਾਹਿਬ ਅਤੇ ਫਤਹਿਗੜ੍ਹ ਸਾਹਿਬ ਵਿਚ ਸ਼ਹੀਦੀ ਸਭਾ ਲਗਦੀ ਹੈ।
ਪੂਰੀ ਜਾਣਕਾਰੀ ਲਈ ਸੁਣੋ ਇਹ ਆਡੀਓ ਰਿਪੋਰਟ....

ਦਸੰਬਰ 1704 ਈਸਵੀ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਨੂੰ ਸਰਹਿੰਦ ਵਿਖੇ ਨੀਂਹਾਂ ਵਿਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ| Source: Supplied




