Watch FIFA World Cup 2026™

LIVE, FREE and EXCLUSIVE starting June 12 2026

ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਹੱਕ ਵਿੱਚ ਪੰਜ ਵੱਡੀਆਂ ਵੀਜ਼ਾ ਤਬਦੀਲੀਆਂ ਦਾ ਕੀਤਾ ਐਲਾਨ

Australia announces major visa changes to support travel sector

Australia announces major visa changes to support travel sector Source: SBS

ਕੋਰੋਨਵਾਇਰਸ ਕਾਰਨ ਲਗਈਆਂ ਸਰਹੱਦੀ ਪਾਬੰਦੀਆਂ ਕਾਰਨ ਜੱਦੋ-ਜਹਿਦ ਕਰ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ, ਫੈਡਰਲ ਸਰਕਾਰ ਨੇ ਵੀਜ਼ਾ ਪ੍ਰਬੰਧਾਂ ਵਿਚ ਤਬਦੀਲੀਆਂ ਕਰਨ ਦਾ ਐਲਾਨ ਕੀਤਾ ਹੈ। ਆਸਟ੍ਰੇਲੀਆ ਨੂੰ ਦੁਨੀਆਂ ਭਰ ਵਿਚ ਉੱਚ ਸਿੱਖਿਆ ਦਾ ਕੇਂਦਰ ਬਣਾਉਣ ਵਿੱਚ ਇਹ ਤਬਦੀਲੀਆਂ ਬਹੁਤ ਸਹਾਈ ਹੋ ਸਕਦੀਆਂ ਹਨ।


Published

Updated

By Avneet Arora

Source: SBS




Share this with family and friends


ਕੋਰੋਨਵਾਇਰਸ ਕਾਰਨ ਲਗਈਆਂ ਸਰਹੱਦੀ ਪਾਬੰਦੀਆਂ ਕਾਰਨ ਜੱਦੋ-ਜਹਿਦ ਕਰ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ, ਫੈਡਰਲ ਸਰਕਾਰ ਨੇ ਵੀਜ਼ਾ ਪ੍ਰਬੰਧਾਂ ਵਿਚ ਤਬਦੀਲੀਆਂ ਕਰਨ ਦਾ ਐਲਾਨ ਕੀਤਾ ਹੈ। ਆਸਟ੍ਰੇਲੀਆ ਨੂੰ ਦੁਨੀਆਂ ਭਰ ਵਿਚ ਉੱਚ ਸਿੱਖਿਆ ਦਾ ਕੇਂਦਰ ਬਣਾਉਣ ਵਿੱਚ ਇਹ ਤਬਦੀਲੀਆਂ ਬਹੁਤ ਸਹਾਈ ਹੋ ਸਕਦੀਆਂ ਹਨ।


ਆਸਟ੍ਰੇਲੀਆ ਦੀ ਆਰਥਿਕਤਾ ਅਤੇ ਸਮਾਜਿਕ ਤਾਣੇ ਬਾਣੇ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਮਹੱਤਵ ਅਤੇ ਯੋਗਦਾਨ ਨੂੰ ਦੁਹਰਾਉਂਦਿਆਂ, ਮੌਰਿਸਨ ਸਰਕਾਰ ਨੇ ਵੀਜ਼ਾ ਸ਼ਰਤਾਂ ਵਿੱਚ ਪੰਜ ਵੱਡੀਆਂ ਤਬਦੀਲੀਆਂ ਦਾ ਐਲਾਨ ਕੀਤਾ ਹੈ।

ਇਨ੍ਹਾਂ ਤਬਦੀਲਿਆਂ ਰਾਹੀਂ ਇਹ ਸੁਨਿਸ਼ਚਿੱਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕੇ ਆਸਟ੍ਰੇਲੀਆ ਦੀ ਅਰਥ ਵਿਵਸਥਾ ਵਿੱਚ ਮਹਤਵਪੂਰਣ ਯੋਗਦਾਨ ਪਾ ਰਹੇ ਅੰਤਰਰਾਸ਼ਟਰੀ ਸਿੱਖਿਆ ਖੇਤਰ, ਜੋ ਸਾਲਾਨਾ 40 ਬਿਲੀਅਨ ਡਾਲਰ ਅਤੇ 250,000 ਨੌਕਰੀਆਂ ਰਾਹੀਂ ਦੇਸ਼ ਦੀ ਵਿੱਤੀ ਉਸਾਰੀ ਵਿੱਚ ਇੱਕ ਵੱਡਾ ਯੋਗਦਾਨ ਪਾਉਂਦਾ ਹੈ, ਨੂੰ ਸਰਕਾਰ ਢੁੱਕਵਾਂ ਸਮਰਥਨ ਕਰਨ ਲਈ ਵਚਨਬੱਧ ਹੈ।

ਅੰਤਰਰਾਸ਼ਟਰੀ ਵਿਦਿਆਰਥੀਆਂ 'ਤੇ ਕੋਵਿਡ -19 ਮਹਾਂਮਾਰੀ ਦੇ ਪ੍ਰਭਾਵ ਨੂੰ ਸੀਮਤ ਕਰਨ ਲਈ ਲਿਆਏ ਜਾ ਰਹੇ ਬਦਲਾਵ ਇਸ ਪ੍ਰਕਾਰ ਹਨ:

  • ਨਵੇਂ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਦੀ ਪ੍ਰਕ੍ਰਿਆ ਮੁੜ ਸ਼ੁਰੂ ਕੀਤੀ ਜਾਏਗੀ ਤੇ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕੀ ਸਰਹੱਦਾਂ ਖੁੱਲਣ ਤੋਂ ਪਹਿਲਾਂ ਹੀ ਵੀਜ਼ਾ ਸ਼ਰਤਾਂ ਮੁਕੰਮਲ ਕਰ ਲਈਆਂ ਜਾਣ 
  • ਜੇ ਕੌਵੀਡ -19 ਦੇ ਪ੍ਰਭਾਵ ਕਾਰਨ ਕੋਈ ਵੀ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਮਿਆਦ ਦੇ ਅੰਦਰ ਆਪਣੀ ਪੜ੍ਹਾਈ ਪੂਰੀ ਨਹੀਂ ਕਰ ਪਾਉਂਦਾਂ, ਤਾਂ ਵੀਜ਼ਾ ਅੱਗੇ ਵਧਾਉਣ ਲਈ ਕੋਈ ਨਵੀਂ ਫੀਸ ਚਾਰਜ ਨਹੀਂ ਕੀਤੀ ਜਾਵੇਗੀ 
  • ਓਨਲਾਈਨ ਪੜ੍ਹਾਈ ਪੂਰੀ ਕਰਨ ਵਾਲੇ ਵਿਦਿਆਰਥੀ ਵੀ ਹੁਣ ਪੋਸਟ-ਸਟੱਡੀ ਵਰਕ ਵੀਜ਼ਾ ਲਈ ਯੋਗ ਹੋਣਗੇ 
  • ਉਹ ਵਿਦਿਆਰਥੀ ਜੋ ਕੋਵਿਡ -19 ਦੇ ਕਾਰਨ ਵਾਪਸ ਨਹੀਂ ਆ ਸਕਦੇ ਅਤੇ ਜਿਨ੍ਹਾਂ ਨੇ ਆਪਣੀ ਗ੍ਰੈਜੂਏਸ਼ਨ ਪੂਰੀ ਕਰ ਲਈ ਹੈ, ਹੁਣ ਵਿਦੇਸ਼ਾਂ ਵਿਚੋਂ ਪੋਸਟ-ਸਟੱਡੀ ਵਰਕ ਵੀਜ਼ਾ ਲਈ ਅਪਲਾਈ ਕਰਨ ਦੇ ਯੋਗ ਹੋਣਗੇ, ਅਤੇ, 
  • ਲਾਜ਼ਮੀ ਅੰਗ੍ਰੇਜ਼ੀ ਭਾਸ਼ਾ ਦੇ ਟੈਸਟ ਨਤੀਜੇ ਜਮਾਂ ਕਰਾਉਣ ਲਈ ਵਿਦਿਆਰਥੀਆਂ ਨੂੰ ਅਤਿਰਿਕਤ ਸਮਾਂ ਮੁਹੱਈਆ ਕਰਵਾਇਆ ਜਾਵੇਗਾ

 

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਰਾਜ ਜਾਂ ਪ੍ਰਦੇਸ਼ ਦੀ ਵੈਬਸਾਈਟ ਤੋਂ ਲੈ ਸਕਦੇ ਹੋ।

ਕਰੋਨਾਵਾਇਰਸ ਦੀ ਟੈਸਟਿੰਗ ਹੁਣ ਆਸਟ੍ਰੇਲੀਆ ਭਰ ਵਿੱਚ ਉਪਲਬਧ ਹੈ। ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।

ਫੈਡਰਲ ਸਰਕਾਰ ਵਲੋਂ ਕਰੋਨਾਵਾਇਰਸ ਪੀੜਤਾਂ ਦੀ ਨਿਸ਼ਾਨਦੇਹੀ ਕਰਨ ਵਾਸਤੇ ਜਾਰੀ ਕੀਤੀ ਕੋਵਿਡਸੇਫ ਨਾਮੀ ਐਪ ਨੂੰ ਤੁਸੀਂ ਆਪਣੇ ਫੋਨ ਦੇ ਐਪ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ sbs.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now