SKIP TO MAIN CONTENT

ਅਮਰੀਕਾ ਦਾ 'ਗੰਨ ਕਲਚਰ' ਫੇਰ ਸੁਆਲਾਂ ਦੇ ਘੇਰੇ 'ਚ, ਸਕੂਲ ਗੋਲੀਬਾਰੀ ਦੌਰਾਨ 21 ਲੋਕਾਂ ਦੀ ਮੌਤ

People react outside the Civic Center following a deadly school shooting at Robb Elementary School in Uvalde, Texas Tuesday, May 24, 2022. (AP Photo/Dario Lopez-Mills)
People react following the deadly school shooting in Texas Source: APP

ਟੈਕਸਸ ਦੇ ਇੱਕ ਪ੍ਰਾਇਮਰੀ ਸਕੂਲ ਵਿੱਚ ਬੰਦੂਕਧਾਰੀ ਵਲੋਂ ਕੀਤੀ ਗਈ ਗੋਲੀਬਾਰੀ ਵਿੱਚ 18 ਬੱਚਿਆਂ ਸਣੇ ਤਿੰਨ ਅਧਿਆਪਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਵਲੋਂ ਬੰਦੂਕਧਾਰੀ ਦੀ ਪਛਾਣ ਕਰ ਲਈ ਗਈ, ਜਿਸ ਨੂੰ ਕਥਿਤ ਤੌਰ ‘ਤੇ ਪੁਲਿਸ ਨੇ ਮੌਕੇ ‘ਤੇ ਗੋਲੀ ਮਾਰ ਦਿੱਤੀ। ਇਸ ਦੁਖਦਾਈ ਘਟਨਾ ਪਿੱਛੋਂ ਅਮਰੀਕਾ ਦਾ 'ਗੰਨ ਕਲਚਰ' ਇੱਕ ਵਾਰ ਫਿਰ ਸੁਆਲਾਂ ਦੇ ਘੇਰੇ ਵਿੱਚ ਹੈ।


Published

By Brooke Young

Presented by Jasdeep Kaur

Source: SBS


Skip to podcast episode content

ਟੈਕਸਸ ਦੇ ਇੱਕ ਪ੍ਰਾਇਮਰੀ ਸਕੂਲ ਵਿੱਚ ਬੰਦੂਕਧਾਰੀ ਵਲੋਂ ਕੀਤੀ ਗਈ ਗੋਲੀਬਾਰੀ ਵਿੱਚ 18 ਬੱਚਿਆਂ ਸਣੇ ਤਿੰਨ ਅਧਿਆਪਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਵਲੋਂ ਬੰਦੂਕਧਾਰੀ ਦੀ ਪਛਾਣ ਕਰ ਲਈ ਗਈ, ਜਿਸ ਨੂੰ ਕਥਿਤ ਤੌਰ ‘ਤੇ ਪੁਲਿਸ ਨੇ ਮੌਕੇ ‘ਤੇ ਗੋਲੀ ਮਾਰ ਦਿੱਤੀ। ਇਸ ਦੁਖਦਾਈ ਘਟਨਾ ਪਿੱਛੋਂ ਅਮਰੀਕਾ ਦਾ 'ਗੰਨ ਕਲਚਰ' ਇੱਕ ਵਾਰ ਫਿਰ ਸੁਆਲਾਂ ਦੇ ਘੇਰੇ ਵਿੱਚ ਹੈ।


2012 ‘ਚ ਸੈਂਡੀ ਹੁੱਕ ਐਲੀਮੈਂਟਰੀ ਸਕੂਲ, ਕਨੈਕਟੀਕਟ ਦੇ ਘਟਨਾ ਤੋਂ ਬਾਅਦ ਇਹ ਕਿਸੇ ਸਕੂਲ ਵਿੱਚ ਹੋਣ ਵਾਲਾ ਸਭ ਤੋਂ ਵੱਡਾ ਘਾਤਕ ਹਮਲਾ ਹੈ।

ਸਥਾਨਕ ਸਮੇਂ ਅਨੁਸਾਰ 24 ਮਈ ਦਿਨ ਮੰਗਲਵਾਰ ਦੁਪਹਿਰ ਨੂੰ ਟੈਕਸਸ ਦੇ ਯੂਵੈਲਡੀ ਦੇ ਰੌਬ ਐਲੀਮੈਂਟਰੀ ਸਕੂਲ ਵਿੱਚ ਗੋਲੀਬਾਰੀ ਦੀ ਇਹ ਘਟਨਾ ਵਾਪਰੀ ਹੈ।

ਸੂਬੇ ਦੇ ਗਵਰਨਰ ਗ੍ਰੇਗ ਐਬੋਟ ਨੇ ਦੱਸਿਆ ਕਿ ਸ਼ੱਕੀ ਸ਼ੂਟਰ ਦੀ ਪਛਾਣ 18-ਸਾਲਾ ਦੇ ਇੱਕ ਸਥਾਨਕ ਵਿਅਕਤੀ ਵਜੋਂ ਕੀਤੀ ਗਈ ਹੈ ਅਤੇ ਉਹ ਇਸ ਘਟਨਾ ਨੂੰ ਅੰਜਾਮ ਦੇਣ ਵਾਲ਼ਾ ਇਕੱਲਾ ਹੀ ਸੀ।

ਸੰਯੁਕਤ ਰਾਜ ਅਮਰੀਕਾ ਦੇ ਸਕੂਲਾਂ ਵਿੱਚ ਇਸ ਸਾਲ ਹੋਣ ਵਾਲੀ ਇਹ 27ਵੀਂ ਗੋਲੀਬਾਰੀ ਦੀ ਘਟਨਾ ਹੈ ਜਿਸ ਦੇ ਨਤੀਜੇ ਵਜੋਂ ਕਈ ਲੋਕ ਜ਼ਖਮੀ ਹੋਏ ਅਤੇ ਬਹੁਤ ਸਾਰੀਆਂ ਮੌਤਾਂ ਹੋਈਆਂ ਹਨ।

ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਕਹਿਣਾ ਹੈ ਕਿ ਜਦੋਂ ਵੀ ਇਸ ਤਰ੍ਹਾਂ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਦੇਸ਼ ਦਾ ਦਿਲ ਪੀੜ੍ਹਤ ਪਰਿਵਾਰਾਂ ਲਈ ਰੋਂਦਾ ਹੈ, ਜੀਹਦੇ ਚਲਦਿਆਂ ਇਸ ਉੱਤੇ ਸਖ਼ਤ ਕਾਰਵਾਈ ਦੀ ਲੋੜ ਹੈ।

ਸਵਿਟਜ਼ਰਲੈਂਡ ਵਿੱਚ ਹਥਿਆਰਾਂ ਸਬੰਧੀ ਇੱਕ ਸਰਵੇਖਣ ਦੇ ਅੰਕੜੇ ਦਰਸਾਉਂਦੇ ਹਨ ਕਿ ਅਮਰੀਕੀ ਨਾਗਰਿਕ, ਬੰਦੂਕ ਦੀ ਮਾਲਕੀ ਵਿੱਚ ਦੂਜੇ ਦੇਸ਼ਾਂ ਦੇ ਮੁਕਬਲਤਾਂ ਬਹੁਤ ਅੱਗੇ ਹਨ।

ਰਾਸ਼ਟਰਪਤੀ ਜੋਅ ਬਾਈਡੇਨ ਦਾ ਕਹਿਣਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਬੰਦੂਕ ਉਦਯੋਗ ਇਨ੍ਹਾਂ ਘਟਨਾਵਾਂ ਨੂੰ ਲੈਕੇ ਧਿਆਨ ਦਿੱਤਾ ਜਾਵੇ।

ਜ਼ਿਆਦਾ ਜਾਣਕਾਰੀ ਲਈ ਆਡੀਓ ਰਿਪੋਰਟ ਸੁਣੋ:

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now