ਪੱਕ ਪਈਆਂ ਕਣਕਾਂ ਲੁਕਾਠ ਰੱਸਿਆ, ਬੂਰ ਪਿਆ ਅੰਬਾਂ ਨੂੰ, ਗੁਲਾਬ ਹੱਸਿਆ।
ਬਾਗ਼ਾਂ ਉਤੇ ਰੰਗ ਫੇਰਿਆ ਬਹਾਰ ਨੇ, ਬੇਰੀਆਂ ਲਿਫਾਈਆਂ ਟਹਿਣੀਆਂ ਦੇ ਭਾਰ ਨੇ।
ਪੁੰਗਰੀਆਂ ਵੱਲਾਂ, ਵੇਲਾ ਰੁੱਖੀ ਚੜੀਆ, ਫੁੱਲਾਂ ਹੇਠੋਂ ਫਲਾਂ ਨੇ ਪਰੋਈਆਂ ਲੜੀਆਂ।
ਸਾਈਂ ਦੀ ਨਿਗਾਹ ਜੱਗ ਤੇ ਸਵੱਲੀ ਏ, ਚੱਲ ਨੀ ਪਰੇਮੀਏ! ਵਿਸਾਖੀ ਚੱਲੀਏ।
ਆਡੀਓ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ...