ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਦੇ ਕਰੀਬ ਪੁਲਿਸ ਨੂੰ ਚਾਕੂ ਨਾਲ ਲੈਸ ਇੱਕ ਵਿਅਕਤੀ ਦੇ Albert Street shopping centre ਵਿੱਚ ਦਾਖਲ ਹੋਣ ਦੀ ਖਬਰ ਮਿਲੀ ਸੀ। ਵਿਕਟੋਰੀਆ ਪੁਲਿਸ ਦਾ ਕਹਿਣਾ ਹੈ ਕਿ ਦੋ ਅਫਸਰਾਂ ਨੇ ਉਸ ਆਦਮੀ ਨੂੰ ਲੱਭ ਲਿਆ ਅਤੇ ਉਸਨੂੰ ਹਥਿਆਰ ਸੁੱਟਣ ਲਈ ਕਿਹਾ, ਉਸਤੋਂ ਬਾਅਦ ਵੀ ਉਸ ਆਦਮੀ ਨੇ ਚਾਕੂ ਨਾ ਛੱਡਿਆ। ਇਸਦੇ ਚਲਦੇ ਦੋਵਾਂ ਅਧਿਕਾਰੀਆਂ ਦੁਆਰਾ ਉਸਨੂੰ ਗੋਲੀ ਮਾਰ ਦਿੱਤੀ ਗਈ। ਇਹ ਅਤੇ ਹੋਰ ਖਬਰਾਂ ਲਈ ਸੁਣੋ ਇਹ ਪੌਡਕਾਸਟ....
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।