ਵਿਕਟੋਰੀਆ ਦੇ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਦੇ ਆਗੂ ਮੈਲਬਰਨ ਦੇ ਪਾਰਲੀਮੈਂਟ ਹਾਊਸ 'ਚ ਸ਼ੁੱਕਰਵਾਰ 11 ਅਪ੍ਰੈਲ 2025 ਨੂੰ ਇਕੱਠੇ ਹੋਏ ਸਨ ਜਿੱਥੇ ਅੰਦਰੂਨੀ ਸ਼ਾਂਤੀ ਅਤੇ ਸਾਂਝੀ ਮਨੁੱਖਤਾ ਨਾਲ ਭਾਈਚਾਰਕ ਸਦਭਾਵਨਾ ਨੂੰ ਮਜ਼ਬੂਤ ਕਰਨ ’ਤੇ ਵਿਚਾਰ ਕੀਤਾ ਗਿਆ। ਬ੍ਰਹਮਾ ਕੁਮਾਰੀਜ਼ ਤੋਂ ਸਿਸਟਰ ਜਯੰਤੀ, ਮੋਨਾਸ਼ ਯੂਨੀਵਰਸਿਟੀ ਦੇ ਪ੍ਰੋਫੈਸਰ ਕ੍ਰੈਗ ਹੈਸਡ, ਅਤੇ ਆਸਟਰੇਲੀਅਨ ਸੈਂਟਰ ਫੋਰ ਕ੍ਰਿਸਚੈਨਿਟੀਐਂਡ ਕਲਚਰ ਤੋਂ ਬਿਸ਼ਪ ਫਿਲਿਪ ਹੱਗਿਨਜ਼ ਨੇ ਸਮਾਜਿਕ ਏਕਤਾ ਅਤੇ ਆਪਸੀ ਸਹਿਯੋਗ ਦੀ ਗੱਲ ਕੀਤੀ। ਸੁਣੋ ਪੂਰੀ ਰਿਪੋਰਟ ਇਸ ਪੌਡਕਾਸਟ ਰਾਹੀਂ...
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





