ਮੈਲਬਰਨ ਦੇ ਰਹਿਣ ਵਾਲੇ ਫਿਲਮ ਡਾਇਰੈਕਟਰ ਕਰਪਾਲ ਸਿੰਘ ਵਲੋਂ ਨਿਰਦੇਸ਼ਿਤ '1984' ਡਾਕੂਮੈਂਟਰੀ ਫਿਲਮ ਐਸਬੀਐਸ ਔਨ ਡਿਮਾਂਡ 'ਤੇ ਉਪਲਬਧ ਹੈ। ਇਹ ਫਿਲਮ '1984' ਦੇ ਸਿੱਖ ਵਿਰੋਧੀ ਦੰਗਿਆਂ ਦੀ ਤ੍ਰਾਸਦੀ ਤੋਂ ਬਾਅਦ ਆਪਣੀ ਜ਼ਿੰਦਗੀ ਨੂੰ ਦੁਬਾਰਾ ਬਣਾਉਣ ਦੀ ਉਮੀਦ ਵਿੱਚ ਨਿਊਜ਼ੀਲੈਂਡ ਪਹੁੰਚੇ ਭਾਰਤੀ ਸਿੱਖ ਭਾਈਚਾਰੇ ਦੇ ਸਫ਼ਰ ਨੂੰ ਬਿਆਨ ਕਰਦੀ ਹੈ। ਐਸ ਬੀ ਐਸ ਪੰਜਾਬੀ ਨਾਲ ਖਾਸ ਗੱਲਬਾਤ ਕਰਦਿਆਂ ਕਰਪਾਲ ਸਿੰਘ ਨੇ ਜਿੱਥੇ ਇਸ ਫਿਲਮ ਦੇ ਨਿਰਮਾਣ ਨਾਲ ਜੁੜੇ ਆਪਣੇ ਤਜਰਬੇ ਅਤੇ ਭਾਵਨਾਵਾਂ ਸਾਂਝੀਆਂ ਕੀਤੀਆਂ ਹਨ, ਉੱਥੇ ਹੀ ਉਨ੍ਹਾਂ ਨੇ ਲੋਕਾਂ ਤੱਕ ਪਹੁੰਚਾਉਣ ਵਾਸਤੇ ਮੰਚ ਪ੍ਰਦਾਨ ਕਰਨ ਲਈ ਐਸਬੀਐਸ ਔਨ ਡਿਮਾਂਡ ਦਾ ਧੰਨਵਾਦ ਵੀ ਕੀਤਾ ਹੈ। 1984 ਫਿਲਮ ਨਾਲ ਜੁੜੇ ਹੋਰ ਪਹਿਲੂਆਂ ਬਾਰੇ ਜਾਣਕਾਰੀ ਲਈ ਸੁਣੋ ਇਹ ਪੌਡਕਾਸਟ...
Watch SBS OnDemand:
🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





