ਜਿਊਰੀ, ਆਸਟ੍ਰੇਲੀਆ ਕਾਨੂੰਨ ਪ੍ਰਣਾਲੀ ਦਾ ਮੁੱਖ ਹਿੱਸਾ ਹੈ।
ਜਦੋਂ ਤੁਹਾਨੂੰ ਕਿਸੇ ਮਸਲੇ ਜਾਂ ਫੈਸਲੇ ਵਿੱਚ ਜਿਊਰੀ ਦੀ ਭੂਮਿਕਾ ਨਿਭਾਉਣ ਲਈ ਬੁਲਾਇਆ ਜਾਂਦਾ ਹੈ ਤਾਂ ਇਸ ਸੰਮਨ ਦੀ ਪਾਲਣਾ ਕਰਨਾ ਹਰੇਕ ਆਸਟ੍ਰੇਲੀਅਨ ਨਾਗਰਿਕ ਦਾ ਫਰਜ਼ ਸਮਝਿਆ ਜਾਂਦਾ ਹੈ ਅਤੇ ਜੇਕਰ ਕੋਈ ਨਾਗਰਿਕ ਅਜਿਹਾ ਨਹੀਂ ਕਰਦਾ ਤਾਂ ਉਸਨੂੰ ਜੁਰਮਾਨਾ ਲਗਾਇਆ ਜਾ ਸਕਦਾ ਹੈ।

ਜਿਊਰੀ ਡਿਊਟੀ ਕਮਿਊਨਿਟੀ ਦੇ ਮੈਂਬਰਾਂ ਨੂੰ ਨਿਆਂ ਦੇ ਪ੍ਰਸ਼ਾਸਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਇਜਾਜ਼ਤ ਦਿੰਦੀ ਹੈ।
ਮੋਨਾਸ਼ ਯੂਨੀਵਰਸਿਟੀ ਦੇ ਲਾਅ ਫੈਕਲਟੀ ਦੇ ਐਸੋਸੀਏਟ ਪ੍ਰੋਫੈਸਰ ਜੈਕੀ ਹੋਰਨ ਦੱਸਦੇ ਹਨ ਕਿ ਆਸਟ੍ਰੇਲੀਆ ਵਿੱਚ ਜਿਊਰ ਸਿਰਫ਼ ਕੁਝ ਖਾਸ ਕਿਸਮਾਂ ਦੇ ਟਰਾਇਲਾਂ ਲਈ ਹੀ ਵਰਤੇ ਜਾਂਦੇ ਹਨ।

ਇੱਕ ਜਿਊਰੀ ਵਿੱਚ ਆਮ ਤੌਰ 'ਤੇ 12 ਜੱਜ ਹੁੰਦੇ ਹਨ ਪਰ ਕਈ ਵਾਰ ਗਿਣਤੀ ਇਸ ਤੋਂ ਘੱਟ ਵੀ ਹੁੰਦੀ ਹੈ। ਡਾ ਹੋਰਨ ਦੱਸਦੇ ਹਨ ਕਿ ਜ਼ਿਆਦਾਤਰ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਜੱਜਾਂ ਦੀ ਗਿਣਤੀ ਹਮੇਸ਼ਾ ਇੱਕੋ ਜਿਹੀ ਨਹੀਂ ਹੁੰਦੀ।
ਕੁਝ ਸਥਿਤੀਆਂ ਵਿੱਚ ਇੱਕ ਉਮੀਦਵਾਰ ਨੂੰ ਛੋਟ ਦਿੱਤੀ ਜਾ ਸਕਦੀ ਹੈ, ਜਿਵੇਂ ਕਿ ਛੋਟੇ ਬੱਚਿਆਂ ਦੇ ਇੱਕਲੇ ਮਾਤਾ ਜਾਂ ਪਿਤਾ ਜਾਂ ਜੇਕਰ ਕੋਈ ਇੱਕ ਛੋਟਾ ਕਾਰੋਬਾਰ ਚਲਾਉਂਦਾ ਹੈ ਅਤੇ ਉਹਨਾਂ ਦੀ ਗੈਰਹਾਜ਼ਰੀ ਕਾਰੋਬਾਰ ਨੂੰ ਪ੍ਰਭਾਵਤ ਕਰੇਗੀ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।







