ਪਿਛਲੇ ਸਾਲ ਫਰਵਰੀ ਵਿੱਚ ਵਿਸ਼ਵ ਸਿਹਤ ਸੰਗਠਨ ਵਲੋਂ ਕਿਹਾ ਗਿਆ ਸੀ ਕਿ ਕੋਵਿਡ-19 ਦੇ ਹਲਕੇ ਲੱਛਣਾ ਵਾਲੇ ਜਿਆਦਾਤਰ ਲੋਕ ਦੋ ਹਫਤਿਆਂ ਵਿੱਚ ਹੀ ਠੀਕ ਹੋ ਰਹੇ ਹਨ।
ਪਰ ਹੁਣ ਇਹ ਦੇਖਣ ਵਿੱਚ ਆਇਆ ਹੈ ਕਿ ਹਰ ਦਸ ਵਿੱਚੋਂ ਇੱਕ ਵਿਅਕਤੀ ਉੱਤੇ ਇਸਦਾ ਕਈ ਮਹੀਨਿਆਂ ਤੱਕ ਅਸਰ ਰਹਿੰਦਾ ਹੈ।
ਇਸ ਸਥਿਤੀ ਨੂੰ ਹੁਣ ਸਿਹਤ ਮਾਹਰ ‘ਲੌਂਗ ਕੋਵਿਡ’ ਦਾ ਨਾਂ ਰਹੇ ਹਨ ਅਤੇ ਇਸ ਦੇ ਜਿਆਦਾ ਕੇਸ ਅਮਰੀਕਾ ਅਤੇ ਇੰਗਲੈਂਡ ਵਿੱਚ ਦੇਖਣ ਨੂੰ ਮਿਲ ਰਹੇ ਹਨ।
ਸਿਡਨੀ ਦੇ ਡਾਕਟਰ ਸਟੂਆਰਟ ਟੈਨ ਕਰੋਨਾਵਾਇਰਸ ਕਾਰਨ ਪੈਣ ਵਾਲੇ ਲੰਬੇ ਅਸਰ ਬਾਰੇ ਹੋਰ ਜਾਨਣਾ ਚਾਹੁੰਦੇ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਹੁਣ 'ਲੌਂਗ ਕੋਵਿਡ' ਪਹਿਲਾਂ ਕੀਤੇ ਕਿਆਸ ਨਾਲੋਂ ਕਿਤੇ ਜਿਆਦਾ ਗਿਣਤੀ ਵਿੱਚ ਦਿੱਖ ਰਿਹਾ ਹੈ।
ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਆਪਣੇ ਰਾਜ ਅਤੇ ਪ੍ਰਦੇਸ਼ ਦੇ ਨਿਯਮਾਂ ਬਾਰੇ ਜਾਣੋ।
ਕਰੋਨਾਵਾਇਰਸ ਦੀ ਜਾਂਚ ਹੁਣ ਆਸਟ੍ਰੇਲੀਆ ਭਰ ਵਿੱਚ ਵਿਆਪਕ ਤੌਰ 'ਤੇ ਉਪਲੱਬਧ ਹੈ।
ਜੇਤੁਸੀਂ ਠੰਡ ਜਾਂ ਫਲੂ ਦੇ ਲੱਛਣਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਆਪਣੇ ਡਾਕਟਰ ਨੂੰ ਫੋਨਕਰਕੇ ਟੈਸਟ ਦਾ ਪ੍ਰਬੰਧ ਕਰੋ ਜਾਂ ਕਰੋਨਾਵਇਰਸ ਸਿਹਤ ਜਾਣਕਾਰੀ ਨੂੰ 1800 020 080 ਤੇਸੰਪਰਕ ਕਰੋ।
ਐਸ ਬੀ ਐਸ, ਆਸਟ੍ਰੇਲੀਆ ਦੇ ਵਿਭਿੰਨ ਭਾਈਚਾਰਿਆਂ ਨੂੰ ਕੋਵਿਡ-19 ਦੇ ਵਿਕਾਸ ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਵਚਨਬੱਧ ਹੈ।
ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। ਤੁਸੀਂ ਸਾਨੂੰ ਟਵਿੱਟਰ 'ਤੇ ਵੀ ਫ਼ਾਲੋ ਕਰ ਸਕਦੇ ਹੋ।






