ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਦੇ ਨਾਲ ਹੀ ਅਪ੍ਰੈਲ ਦੇ ਮੱਧ ਤੱਕ ਕਰੀਬ 368 ਲੋਕਾਂ ਨੂੰ ਫਲੂ ਨਾਲ਼ ਸਬੰਧਿਤ ਗੰਭੀਰ ਬਿਮਾਰੀ ਕਰਕੇ ਹਸਪਤਾਲਾਂ ਵਿੱਚ ਭਰਤੀ ਕਰਵਾਉਣਾ ਪਿਆ ਜਦਕਿ ਇਹ ਸੰਖਿਆ ਲਗਾਤਾਰ ਵਧ ਰਹੀ ਹੈ।
ਐਸ.ਬੀ.ਐਸ. ਪੰਜਾਬੀ ਨਾਲ ਗੱਲਬਾਤ ਕਰਦਿਆਂ ਡਾਕਟਰ ਭਜਨਪ੍ਰੀਤ ਸਿੰਘ ਨੇ ਦੱਸਿਆ ਕਿ ਫਲੂ ਦਾ ਟੀਕਾਕਰਨ ਕਿੰਨਾ ਜ਼ਰੂਰੀ ਹੈ ਅਤੇ ਹਰ ਸਾਲ ਇਸ ਨੂੰ ਕਿਉਂ ਲਗਵਾਉਣਾ ਪੈਂਦਾ ਹੈ।
ਉਨ੍ਹਾਂ ਫਲੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਇਹ ਵੀ ਸਮਝਾਇਆ ਕਿ ਇਹ ਕੋਵਿਡ-19 ਜਾਂ ਹੋਰ ਵਾਇਰਸਾਂ ਤੋਂ ਕਿਵੇਂ ਅਲਗ ਹੈ।

ਇਸ ਦੌਰਾਨ ਛੋਟੇ ਬੱਚਿਆਂ ਦੇ ਮਾਪੇ ਖ਼ਾਸ ਕਰ ਇਹ ਜਾਣਨਾ ਚਹੁੰਦੇ ਹਨ ਕਿ ਬੱਚੇ ਨੂੰ ਵਾਰ-ਵਾਰ ਫਲੂ ਹੋਣ ਤੋਂ ਕਿਵੇਂ ਬਚਾਇਆ ਜਾਵੇ।
ਇਸ ਬਾਬਤ ਗੱਲ ਕਰਦਿਆਂ ਬੱਚਿਆਂ ਦੇ ਮਾਹਿਰ ਡਾਕਟਰ ਰਾਜ ਖਿੱਲਨ ਨੇ ਦੱਸਿਆ ਕਿ ਬੱਚਿਆਂ ਦੀ ਖ਼ੁਰਾਕ ਅਤੇ ਸਾਫ ਸਫਾਈ ਦਾ ਧਿਆਨ ਰੱਖ ਕੇ ਇਸ ਤੋਂ ਬਚਾਅ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਮੈਡੀਕਲ ਸਟੋਰਾਂ ਤੋਂ ਮਿਲਣ ਵਾਲੀਆਂ ਇਮਿਊਨਿਟੀ ਵਧਾਉਣ ਦੀਆਂ ਦਵਾਈਆਂ ਇਸ ਮਾਮਲੇ ਵਿੱਚ ਓਨੀਆਂ ਕਾਰਗਰ ਨਹੀਂ ਹੁੰਦੀਆਂ ਜਿੰਨ੍ਹਾਂ ਕਿ ਉਨ੍ਹਾਂ ਬਾਰੇ ਪ੍ਰਚਾਰ ਕੀਤਾ ਜਾਂਦਾ ਹੈ।

ਫਲੂ ਬਾਰੇ ਮਾਹਿਰਾਂ ਦੀ ਰਾਇ ਜਾਨਣ ਲਈ ਇਸ ਆਡੀਓ ਲਿੰਕ 'ਤੇ ਕਲਿੱਕ ਕਰੋ:
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸਾਡਾ ਪੰਜਾਬੀ ਪ੍ਰੋਗਾਮ ਸੁਣੋ ਤੇ ਸਾਨੂੰ ਫੇਸਬੁੱਕ ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।





