ਕੀ ਨਵੀਂ ਦਿੱਲੀ 'ਚ ਕੌਕਰੋਚ ਪਾਰਟੀ ਦਾ ਧਰਨਾ ਪ੍ਰਦਰਸ਼ਨ ਵਿਰੋਧੀ ਧਿਰਾਂ ਲਈ ਬਣੇਗਾ 'ਸਿਆਸੀ ਆਕਸੀਜਨ'?

Rahul Gandhi in Cockroach Protest
ਧਰਨਾ ਪ੍ਰਦਰਸ਼ਨ ਵਿੱਚ ਪੁੱਜੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਉਥੋਂ ਹਟਾਉਂਦੇ ਪੁਲਿਸ ਮੁਲਾਜ਼ਮ। Credit: facebook/rahulgandhi

ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਵਿਖੇ ਨੀਟ ਪ੍ਰੀਖਿਆ ਦੇ ਪੇਪਰ ਲੀਕ ਅਤੇ ਸਿੱਖਿਆ ਪ੍ਰਣਾਲੀ ਵਿੱਚ ਕਥਿਤ ਭ੍ਰਿਸ਼ਟਾਚਾਰ ਖਿਲਾਫ਼ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਤੋਂ ਲੈ ਕੇ ਕੌਕਰੋਚ ਜਨਤਾ ਪਾਰਟੀ ਦੇ ਪਾਰਲੀਮੈਂਟ ਵੱਲ ਮਾਰਚ ਦੇ ਪ੍ਰੋਗਰਾਮ ਤੋਂ ਬਾਅਦ ਬਣੇ ਹਾਲਾਤ ਨੇ ਆਮ ਲੋਕਾਂ ਦੇ ਨਾਲ-ਨਾਲ ਦੇਸ਼ ਦੀਆਂ ਸਿਆਸੀ ਪਾਰਟੀਆਂ ਦਾ ਧਿਆਨ ਵੀ ਖਿੱਚਿਆ ਹੈ।

Published

By Patras Masih, Dilpreet Kaur Taggar

Presented by Patras Masih

Source: SBS

Share this with family and friends

ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਵਿਖੇ ਨੀਟ ਪ੍ਰੀਖਿਆ ਦੇ ਪੇਪਰ ਲੀਕ ਅਤੇ ਸਿੱਖਿਆ ਪ੍ਰਣਾਲੀ ਵਿੱਚ ਕਥਿਤ ਭ੍ਰਿਸ਼ਟਾਚਾਰ ਖਿਲਾਫ਼ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਤੋਂ ਲੈ ਕੇ ਕੌਕਰੋਚ ਜਨਤਾ ਪਾਰਟੀ ਦੇ ਪਾਰਲੀਮੈਂਟ ਵੱਲ ਮਾਰਚ ਦੇ ਪ੍ਰੋਗਰਾਮ ਤੋਂ ਬਾਅਦ ਬਣੇ ਹਾਲਾਤ ਨੇ ਆਮ ਲੋਕਾਂ ਦੇ ਨਾਲ-ਨਾਲ ਦੇਸ਼ ਦੀਆਂ ਸਿਆਸੀ ਪਾਰਟੀਆਂ ਦਾ ਧਿਆਨ ਵੀ ਖਿੱਚਿਆ ਹੈ।

ਨਵੀਂ ਦਿੱਲੀ ਵਿਖੇ ਮੌਜੂਦ ਐਸਬੀਐਸ ਦੇ ਏਸ਼ੀਆ ਕੌਰਸਪੌਂਡੈਂਟ ਐਰਨ ਫਰਨਾਂਡੀਜ਼ ਨੇ ਮੌਕੇ ਦੀ ਸਥਿਤੀ ਬਿਆਨ ਕਰਦਿਆਂ ਦੱਸਿਆ ਕਿ ਬੇਸ਼ੱਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਦੀ ਰਾਸ਼ਟਰੀ ਸਿਆਸਤ ਉੱਤੇ ਪਕੜ ਮਜਬੂਤ ਹੈ ਪਰ ਦੇਸ਼ ਦੀ ਕੇਂਦਰ ਸਰਕਾਰ ਖਿਲਾਫ ਕੀਤਾ ਜਾ ਰਿਹਾ ਇਹ ਧਰਨਾ ਪ੍ਰਦਰਸ਼ਨ ਵਿਰੋਧੀ ਪਾਰਟੀਆਂ ਲਈ ਇੱਕ ਤਰ੍ਹਾਂ ਨਾਲ ਆਕਸੀਜਨ ਦਾ ਕੰਮ ਕਰ ਸਕਦਾ ਹੈ। ਵਿਰੋਧੀ ਧਿਰਾਂ ਹੁਣ 2029 ਦੀਆਂ ਆਮ ਚੋਣਾਂ ਤੱਕ ਇਸ ਮੁੱਦੇ ਨੂੰ ਕਿਸ ਤਰ੍ਹਾਂ ਲੈ ਕੇ ਜਾਂਦੀਆਂ ਹਨ ਇਹ ਦੇਖਣਾ ਹੋਵੇਗਾ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now